- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਰੱਖਿਆ ਕਮੇਟੀਆਂ ਨਾਲ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ’ਚ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਤੇ ਮੁੜ-ਵਸੇਬੇ ਲਈ ਪ੍ਰਭਾਵਸ਼ਾਲੀ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਕੁੱਲ 20 ਹੌਟਸਪੌਟ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ। ਨਸ਼ਿਆਂ ਦੀ ਰੋਕਥਾਮ ਲਈ ਇਹਨਾਂ ਹੌਟਸਪੌਟ ਇਲਾਕਿਆਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਨਿਰੰਤਰ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹੌਟਸਪੌਟ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਪਾਸੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉੱਥੇ ਹੀ ਦੂਜੇ ਪਾਸੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕੀ ਜਾ ਸਕੇ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੇ ਪੇਂਡੂ ਅਤੇ ਵਾਰਡ ਰੱਖਿਆ ਕਮੇਟੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ, ਜਿਸ