- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਤਸਰ ’ਚ ਭਾਜਪਾ ਦਾ ਵਧਦਾ ਪ੍ਰਭਾਵ, ਸਾਬਕਾ ਅਕਾਲੀ ਆਗੂ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਿਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਮਨਿੰਦਰ ਸਿੰਘ ਮਹਿੰਦੀ ਸਮੇਤ ਕਈ ਆਗੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ’ਚ ਮਨਿੰਦਰ ਸਿੰਘ ਮਹਿੰਦੀ, ਸਾਬਕਾ ਅਕਾਲੀ ਸ਼ਹਿਰੀ ਪ੍ਰਧਾਨ ਤੇ ਸਾਬਕਾ ਕੌਂਸਲਰ, ਯੂਥ ਆਗੂ ਨਵਨੀਤ ਸਿੰਘ ਨਵੀ ਬਰਾੜ, ਹਰਮੀਤ ਸਿੰਘ ਬੁੱਟਰ, ਹਰਮਿੰਦਰ ਪਾਲ ਪਹਿਲਵਾਨ ਤੇ ਲਖਵੀਰ ਸਿੰਘ ਖਿੜਕੀਆਂ ਵਾਲਾ ਦੇ ਨਾਂ ਜ਼ਿਕਰਯੋਗਨ ਹਨ। ਇਨ੍ਹਾਂ ਆਗੂਆਂ ਨੂੰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ’ਚ ਸ਼ਾਮਿਲ ਕਰਵਾਇਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸੀਨੀਅਰ ਆਗੂ ਅਰਵਿੰਦ ਪਠੇਲਾ ਅਤੇ ਰਾਜ ਕੁਮਾਰ ਭਟੇਜਾ ਮੇਲੂ ਸਮੇਤ ਹੋਰ ਆਗੂ ਮੌਜੂਦ ਰਹੇ। ਸਿਆਸੀ ਹਲਕਿਆਂ ’ਚ ਇਸ ਸ਼ਮੂਲੀਅਤ ਨੂੰ ਭਾਜਪਾ ਲਈ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਮਨਿੰਦਰ ਸਿੰਘ ਮਹਿੰਦੀ ਨਾ ਸਿਰਫ਼ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਹਨ, ਸਗੋਂ ਉਹ ਸ਼ਹਿਰੀ ਪੱਧਰ ’ਤੇ ਪਾਰਟੀ ਦੀ ਅਗਵਾਈ ਕਰਨ ਦੇ ਨਾਲ-ਨਾਲ ਸਾਬਕਾ ਕੌਂਸਲਰ ਵੀ ਰਹਿ ਚੁੱਕੇ ਹਨ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਸਰਗਰਮ ਅਗਵਾਈ ਹੇਠ ਭਾਜਪਾ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਆਗੂ ਅਤੇ ਸਰਗਰਮ ਵਰਕਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਸੰਪਰਕ ’ਚ ਹਨ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਸਿਆਸੀ ਸ਼ਮੂਲੀਅਤਾਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਜ ਕੁਮਾਰ ਮੇਲੂ ਭਟੇਜਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਆਗੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣਗੇ।