- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਵੱਲੋਂ ਵਿਧਾਨ ਸਭਾ ਹਲਕਾ ਲੰਬੀ ਤੋਂ ਰਣਧੀਰ ਸਿੰਘ ‘ਧੀਰਾ’ ਖੁੱਡੀਆਂ ਉਮੀਦਵਾਰ ਐਲਾਨੇ

ਚੇਤਨ ਭੂਰਾ, ਪੰਜਾਬੀ ਜਾਗਰਣ, ਲੰਬੀ : 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਮੈਦਾਨ ’ਚ ਆਪਣੇ ਮਜ਼ਬੂਤ ਉਮੀਦਵਾਰ ਉਤਾਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਹਲਕਾ ਲੰਬੀ ਤੋਂ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਖੁੱਡੀਆਂ ਧੀਰਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਰਣਧੀਰ ਸਿੰਘ ਧੀਰਾ ਖੁੱਡੀਆਂ ਮੌਜੂਦਾ ਸਮੇਂ ’ਚ ਬਤੌਰ ਚੇਅਰਮੈਨ (ਕਨਵੇਅਰ ਪੰਜਾਬ) ਸੇਵਾਵਾਂ ਨਿਭਾਅ ਰਹੇ ਹਨ। 55 ਸਾਲਾ ਰਣਧੀਰ ਸਿੰਘ ਦਸਵੀਂ ਪਾਸ ਹਨ ਅਤੇ ਖੇਤੀਬਾੜੀ ਦੇ ਕਿੱਤੇ ਨਾਲ ਜੁੜੇ ਹੋਏ ਹਨ। ਟਿਕਟ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਰਣਧੀਰ ਸਿੰਘ ਖੁੱਡੀਆਂ (ਧੀਰਾ) ਨੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਫ਼ੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਇਸ ਭਰੋਸੇ