ਸੰਵਿਧਾਨ ਦਿਵਸ ’ਤੇ ਆਦਰਸ਼ ਸਕੂਲ ’ਚ ਕਰਵਾਇਆ ਸਮਾਗਮ ਸੰਵਿਧਾਨ ਦਿਵਸ ਮੌਕੇ ਆਦਰਸ਼ ਸਕੂਲ ਕੋਟਭਾਈ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ
Publish Date: Sat, 28 Nov 2026 03:28 PM (IST)
Updated Date: Sat, 28 Nov 2026 03:29 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੋਟਭਾਈ ਵਿਖੇ ਭਾਰਤੀ ਸੰਵਿਧਾਨ ਦੇ ਮਹੱਤਵ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੰਵਿਧਾਨ ਦਿਵਸ ਮੌਕੇ ਸਵੀਪ ਨੋਡਲ ਇੰਚਾਰਜ ਰਮਨਦੀਪ ਕੌਰ ਅਤੇ ਐਨਐੱਸਐੱਸ ਨੋਡਲ ਅਫ਼ਸਰ ਮਨਦੀਪ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਚੌਥੇ ਹਾਊਸ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਵੱਲੋਂ ਨਿਭਾਈ ਗਈ, ਜਿਸ ਦਾ ਪ੍ਰਬੰਧ ਹਾਊਸ ਇੰਚਾਰਜ ਸ੍ਰੀ ਅਨੰਦ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦੇ ਨਾਲ-ਨਾਲ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਦੇ ਨਾਲ ਹੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਪ੍ਰਕਿਰਿਆ, ਸੰਵਿਧਾਨ ਸਭਾ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰਿਕ ਵਿਵਸਥਾ ਦੀ ਨੀਂਹ ਹੈ। ਸੰਵਿਧਾਨ ਸਾਨੂੰ ਸਿਰਫ਼ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਦੇਸ਼ ਅਤੇ ਸਮਾਜ ਪ੍ਰਤੀ ਸਾਡੇ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਸੰਵਿਧਾਨ ਦਾ ਸਤਿਕਾਰ ਕਰਨਾ ਅਤੇ ਇਸ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।