ਮਲੋਟ ’ਚ ਕਾਂਗਰਸੀਆਂ ਨੇ ਕੀਤੀ ਬੈਠਕ
03 ਦਸੰਬਰ ਨੂੰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਮੁਕਤਸਰ ਫੇਰੀ ਨੂੰ ਲੈ ਕੇ ਮਲੋਟ ’ਚ ਕਾਂਗਰਸੀਆਂ ਦੀ ਅਹਿਮ ਮੀਟਿੰਗ
Publish Date: Sat, 28 Nov 2026 03:33 PM (IST)
Updated Date: Sat, 28 Nov 2026 03:35 PM (IST)
ਵਰਿੰਦਰ ਬੱਬੂ, ਪੰਜਾਬੀ ਜਾਗਰਣ ਮਲੋਟ : ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਆਉਂਦੀ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਆਮਦ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਫੇਰੀ ਦੇ ਪ੍ਰਬੰਧਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਬੰਧੀ ਲੰਮੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ’ਚ ਮਲੋਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ 3 ਦਸੰਬਰ ਨੂੰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਆਮਦ ਮੌਕੇ ਵੱਧ-ਚੜ੍ਹ ਕੇ ਪਹੁੰਚਣ। ਇਸ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ, ਸਾਬਕਾ ਚੇਅਰਮੈਨ ਬਲਕਾਰ ਸਿੰਘ, ਦਿਹਾਤੀ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਜ਼ਿਲ੍ਹਾ ਕਮੇਟੀ ਦੇ ਮੀਤ ਪ੍ਰਧਾਨ ਪਿੰਦਰ ਕੰਗ, ਹਰਮਨ ਸਿੰਘ, ਮੀਡੀਆ ਇੰਚਾਰਜ ਕੇਵਲ ਖੱਤਰੀ, ਰਾਜਿੰਦਰ ਰਾਜਾ ਛੱਤੇਆਣਾ, ਮਾਸਟਰ ਜਸਪਾਲ ਸਿੰਘ, ਕੁਲਵਿੰਦਰ ਸਿੰਘ ਸ਼ੌਂਕੀ, ਸਤਪਾਲ ਸਿੰਘ ਸਰਾਵਾਂ ਬੋਦਲਾਂ ਸਮੇਤ ਹੋਰ ਕਈ ਸਾਥੀ ਹਾਜ਼ਰ ਸਨ।