- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਫ਼ਸਲ ਦਾ ਇੱਕ-ਇਕ ਦਾਣਾ ਖਰੀਦਿਆ ਜਾਵੇਗਾ : ਵਿਧਾਇਕ ਕਾਕਾ ਬਰਾੜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਬਰੀਵਾਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਸ਼ਨੀਵਾਰ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ਼ੁਰੂ ਕਰਵਾਈ ਗਈ। ਅਨਾਜ ਮੰਡੀ ’ਚ ਪ੍ਰਵੀਨ ਕੁਮਾਰ ਐਂਡ ਸੰਨਜ਼ ਦੀ ਆੜ੍ਹਤ ’ਤੇ ਕਿਸਾਨ ਹਰਚਰਨ ਸਿੰਘ ਪੁੱਤਰ ਦੀਦਾਰ ਸਿੰਘ ਦੀ ਫ਼ਸਲ ਦੀ ਸਰਕਾਰੀ ਖਰੀਦ 2461 ਰੁਪਏ ਦੇ ਰੇਟ ’ਤੇ ਪਨਸਪ ਏਜੰਸੀ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਸਮੇਂ ਵਿਧਾਇਕ ਕਾਕਾ ਬਰਾੜ ਨੇ ਹਾਜ਼ਰ ਲੋਕਾਂ ਨੂੰ ਆਪਣੇ ਸੰਬੋਧਨ ’ਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੰਡੀ ’ਚ ਕਿਸਾਨ ਵੱਲੋਂ ਲਿਆਂਦੀ ਗਈ ਫ਼ਸਲ, ਜਿਸਨੂੰ ਕਿਸਾਨ ਨੇ ਆਪਣੇ ਖੂਨ-ਪਸੀਨੇ ਨਾਲ ਸਿੰਜ ਕੇ ਤਿਆਰ ਕੀਤਾ ਹੈ, ਦਾ ਇੱਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਝੋਨੇ ਦੀ ਫ਼ਸਲ ਦਾ ਇੱਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਖਰੀਦ ਦੌਰਾਨ ਮੰਡੀ ’ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਵਿਧਾਇਕ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਖਰੀਦ ਕਾਰਜ ’ਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਭਰਾ ਆਪਣੀ ਫ਼ਸਲ ਨੂੰ ਸੁਕਾ ਕੇ ਮੰਡੀ ’ਚ ਲਿਆਉਣ, 17 ਪ੍ਰਤੀਸ਼ਤ ਨਮੀ ਵਾਲੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘ ਮਾਨ ਸਿੰਘ ਵਾਲਾ, ਨਗਰ ਪੰਚਾਇਤ ਬਰੀਵਾਲਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਜ਼ਿਲ੍ਹਾ ਕੱਚਾ ਆੜ੍ਹਤੀਆ ਯੂਨੀਅਨ ਪ੍ਰਧਾਨ ਜਗਸੀਰ ਕੁਮਾਰ ਚਰਨਾ, ਕੱਚਾ ਆੜ੍ਹਤੀਆ ਯੂਨੀਅਨ ਬਰੀਵਾਲਾ ਦੇ ਪ੍ਰਧਾਨ ਅਜੇ ਕੁਮਾਰ ਗਰਗ, ਟ੍ਰੇਡ ਯੂਨੀਅਨ ਦੇ ਪ੍ਰਧਾਨ ਰਜਨੀਸ਼ ਕੁਮਾਰ ਗੋਇਲ, ਵਿਧਾਇਕ ਦੇ ਨਿੱਜੀ ਸਕੱਤਰ ਵਿੱਕੀ ਕੁਮਾਰ ਡਮੋਲੀਆ, ਪਨਗ੍ਰੇਨ ਏਜੰਸੀ ਦੇ ਇੰਸਪੈਕਟਰ ਗੁਰਭੇਜ ਸਿੰਘ, ਪਨਸਪ ਏਜੰਸੀ ਦੇ ਇੰਸਪੈਕਟਰ ਗੁਰਵਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਅਨਿਲ ਕੁਮਾਰ ਖੂੰਗਰ, ਮੰਡੀ ਸੁਪਰਵਾਈਜ਼ਰ ਗੁਰਦੀਪ ਸਿੰਘ, ਬੋਲੀ ਕਲਰਕ ਜਤਿੰਦਰ ਕੁਮਾਰ ਜੌਨੀ, ਬੋਲੀ ਕਲਰਕ ਅਮਨਪ੍ਰੀਤ ਸਿੰਘ ਵਿੱਕੀ ਤੋਂ ਇਲਾਵਾ ਆੜ੍ਹਤੀਏ ਸੋਨੂੰ ਕੁਮਾਰ, ਵਿਜੇ ਕੁਮਾਰ ਗੋਇਲ, ਰਾਜੇਸ਼ ਕੁਮਾਰ ਸਿੰਗਲਾ, ਪ੍ਰਵੀਨ ਕੁਮਾਰ ਅਤੇ ਹੋਰ ਆੜ੍ਹਤੀਏ ਤੇ ਮਜ਼ਦੂਰ ਹਾਜ਼ਰ ਸਨ।