ਗੁਰਦੀਪ ਸਿੰਘ ਥਾਂਦੇਵਾਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਗੁਰਦੀਪ ਸਿੰਘ ਥਾਂਦੇਵਾਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Publish Date: Sat, 14 Feb 2026 03:20 PM (IST)
Updated Date: Sat, 14 Feb 2026 03:24 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਅਤੇ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਗੁਰਦੀਪ ਸਿੰਘ ਥਾਂਦੇਵਾਲਾ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਬੀਕੇਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਜੱਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਡਕੌਂਦਾ (ਬੁਰਜ ਗਿੱਲ) ਜ਼ਿਲ੍ਹਾ ਪ੍ਰਧਾਨ ਜੱਥੇਦਾਰ ਪੂਰਨ ਸਿੰਘ ਵੱਟੂ, ਬੀਕੇਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕੌਮੀ ਕਿਸਾਨ ਯੂਨੀਅਨ ਦੇ ਬੁਲਾਰੇ ਲੱਖਾ ਸਿੰਘ ਆਲਮਵਾਲਾ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਕ੍ਰਾਂਤੀਕਰੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਇੰਦਰਜੀਤ ਸਿੰਘ ਅਸਪਾਂਲਾ, ਬੀਕੇਯੂ (ਬੋਘ) ਮਾਨਸਾ ਦੇ ਜਿਲਾ ਪ੍ਰਧਾਨ ਜਥੇਦਾਰ ਬਲਜਿੰਦਰ ਸਿੰਘ ਗੁਰੂਸਰ ,ਕੁੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦਾ ਜਿਲਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਆਦਿ ਕਿਸਾਨ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿੱਚ ਥਾਂਦੇਵਾਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਵਰਗਵਾਸੀ ਗੁਰਦੀਪ ਸਿੰਘ ਥਾਂਦੇਵਾਲਾ ਦੀ ਅੰਤਿਮ ਅਰਦਾਸ ਅੱਜ 15 ਫਰਵਰੀ ਦਿਨ ਐਤਵਾਰ ਨੂੰ 12:45 ਵਜੇ ਗੁਰਦੁਆਰਾ ਥੜਾ ਸਾਹਿਬ ਪਿੰਡ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਹੋਵੇਗੀ।