ਬਾਰ੍ਹਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ
ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ
Publish Date: Sat, 14 Feb 2026 03:25 PM (IST)
Updated Date: Sat, 14 Feb 2026 03:27 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ। ਉਪਰੰਤ ਸਕੂਲ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ, ਸਦਾ ਹੀ ਬਾਣੀ ਅਤੇ ਬਾਣੇ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਵਿਦਾਇਗੀ ਸਮਾਰੋਹ ਮੌਕੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ। ਆਪਣੀਆਂ ਰਚਨਾਵਾਂ, ਕਵਿਤਾਵਾਂ ਰਾਹੀਂ ਬੱਚਿਆਂ ਨੇ ਆਪਣੇ ਸਕੂਲੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਗਏ। ਅਖੀਰ ’ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਅਧਿਆਪਕਾਂ ਦਾ ਧੰਨਵਾਦ ਕੀਤਾ। ਸਮਾਰੋਹ ਭਾਵੁਕ ਪਲਾਂ ਨਾਲ ਸਮਾਪਤ ਹੋਇਆ ਅਤੇ ਸਭ ਨੇ ਇਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ।