ਜਗਸੀਰ ਛੱਤਿਆਣਾ, ਗਿੱਦੜਬਾਹਾ : ਪਿੰਡ ਥਾਂਦੇਵਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਪ੍ਰਰਾਇਮਰੀ ਪੱਧਰ ਦੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 'ਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਨੰਨ੍ਹੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖਿਡਰੀਆਂ ਨੂੰ ਸਕੂਲ 'ਚ ਰੱਖੇ ਸਾਦੇ ਸਮਾਗਮ ਦੌਰਾਨ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ, ਸਕੂਲ ਪਿੰ੍ਸੀਪਲ ਹਰਜੀਤ ਕੌਰ ਅਤੇ ਵਾਇਸ ਪਿੰ੍ਸੀਪਲ ਪਰਮਜੀਤ ਕੌਰ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਮੇਲ ਸਿੰਘ ਲੁਹਾਰਾ ਡੀਪੀ ਅਤੇ ਕੁਲਦੀਪ ਸਿੰਘ ਭਲਾਈਆਣਾ ਨੇ ਦੱਸਿਆ ਕਿ ਸਰਕਲ ਕਬੱਡੀ ਲੜਕਿਆਂ ਨੇ ਥਾਂਦੇਵਾਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਰੱਸਾ ਕਸੀ 'ਚ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਹੀ ਸਕੇਟਿੰਗ 'ਚ ਰੋਬਿਨਪ੍ਰਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਹਰਜੀਤ ਸਿੰਘ ਬਰਾੜ ਨੇ ਜੇਤੂ ਨੰਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੱਚੇ ਮਨ ਨਾਲ ਕੀਤੀ ਗਈ ਮਿਹਨਤ ਕਦੇ ਵੀ ਵਿਆਰਥ ਨਹੀ ਜਾਂਦੀ। ਇਨ੍ਹਾਂ ਬੱਚਿਆਂ ਨੇ ਸਕੂਲ ਦੇ ਨਾਲ-ਨਾਲ ਆਪਣੇ ਅਧਿਆਪਕ ਅਤੇ ਆਪਣੇ ਮਾਂ ਬਾਪ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਲਗਨ ਨਾਲ ਮਿਹਨਤ ਕਰਕੇ ਮੱਲਾਂ ਮਾਰਨ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਮਨਦੀਪ ਕੌਰ, ਕਿਰਨਦੀਪ ਕੌਰ, ਰਮਨਦੀਪ ਕੌਰ, ਗੁਰਜੋਤ ਸਿੰਘ, ਬਲਕਰਨ ਸਿੰਘ, ਜਗਮੀਤ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਨੰਨ੍ਹੇ ਖਿਡਾਰੀਆਂ ਨੂੰ ਵਧਾਈ ਦਿੱਤੀ।