- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਬਾਲਗ ਲੜਕੀ ਦੇ ਅਗਵਾ ਮਾਮਲੇ ’ਚ ਖੇਤ ਮਜ਼ਦੂਰ ਜਥੇਬੰਦੀ ਵੱਲੋਂ ਕਿੱਲਿਆਂਵਾਲੀ ਥਾਣੇ ਅੱਗੇ ਦਿੱਤਾ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਮੰਡੀ ਕਿੱਲਿਆਂਵਾਲੀ ਵਿਖੇ ਰਹਿੰਦੇ ਮਜ਼ਦੂਰ ਪਰਿਵਾਰ ਦੀ ਲਾਪਤਾ ਨਾਬਾਲਗ ਲੜਕੀ ਸਬੰਧੀ ਪੀੜਤ ਪਰਿਵਾਰ ਵੱਲੋਂ ਥਾਣਾ ਕਿੱਲਿਆਂਵਾਲੀ ਵਿਖੇ ਇੱਕ ਕਾਂਗਰਸੀ ਆਗੂ ਦੇ ਪੁੱਤਰ ਖਿਲਾਫ਼ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਸਿਆਸੀ ਦਬਾਅ ਕਾਰਨ ਢੁਕਵੀਂ ਕਾਰਵਾਈ ਨਾ ਕਰਨ ਸਦਕਾ ਅੱਜ ਪੁਲਿਸ ਥਾਣਾ ਮੰਡੀ ਕਿੱਲਿਆਂਵਾਲੀ ਵਿਖੇ ਧਰਨਾ ਦਿੱਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਲਾ ਸਿੰਘ ਖੂਨਣ ਖੁਰਦ, ਮਹਿਲਾ ਮਜ਼ਦੂਰ ਆਗੂ ਤਾਰਾਵੰਤੀ ,ਬਲਾਕ ਪ੍ਰਧਾਨ ਕਾਲਾ ਸਿੰਘ ਸਿੰਘੇਵਾਲਾ ਤੇ ਬਲਾਕ ਸਕੱਤਰ ਰਾਮਪਾਲ ਸਿੰਘ ਗੱਗੜ ਨੇ ਦੋਸ਼ ਲਾਇਆ ਕਿ ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਨਬਾਲਗ ਲੜਕੀ 28 ਜੁਲਾਈ ਤੋਂ ਲਾਪਤਾ ਹੋਣ ਅਤੇ ਪੁਲਿਸ ਵੱਲੋਂ ਕਾਂਗਰਸੀ ਆਗੂ ਦੇ ਪੁੱਤਰ ਨੂੰ ਇਸ ਮਾਮਲੇ ’ਚ ਨਾਮਜ਼ਦ ਕਰਨ ਦੇ ਬਾਵਜੂਦ ਅਜੇ ਤੱਕ ਲੜਕੀ ਨੂੰ ਲੱਭਣ ’ਚ ਪੁਲਿਸ ਨਾਕਾਮ ਸਿੱਧ ਹੋਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਬੀਤੇ ਦਿਨੀਂ ਜਥੇਬੰਦੀ ਦੇ ਆਗੂਆਂ ਵੱਲੋਂ ਨਾਮਜ਼ਦ ਵਿਅਕਤੀ ਦੇ ਪਿਤਾ ਦਾ ਪੱਖ ਜਾਣਨ ਦੇ ਲਈ ਸੰਪਰਕ ਕੀਤਾ ਗਿਆ ਪ੍ਰੰਤੂ ਉਹਦੇ ਵੱਲੋਂ ਕੋਈ ਸਾਰਥਿਕ ਹੁੰਗਾਰਾ ਨਹੀਂ ਭਰਿਆ ਗਿਆ। ਖੇਤ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਰਾਜ ਦੌਰਾਨ ਦਲਿਤਾਂ ’ਤੇ ਜ਼ਬਰ ਜ਼ੁਲਮ ਦੀਆਂ ਘਟਨਾਵਾਂ ’ਚ ਕਈ ਗੁਣਾਂ ਵਾਧਾ ਹੋਇਆ ਹੈ ਅਤੇ ਇਸ ਰਾਜ ’ਚ ਲੋਕਾਂ ਦੀ ਸੁਰੱਖਿਆ ਆਏ ਦਿਨ ਖ਼ਤਰੇ ਮੂੰਹ ਆਈ ਰਹਿੰਦੀ ਹੈ। ਮਜ਼ਦੂਰ ਆਗੂਆਂ ਨੇ ਆਖਿਆ ਕਿ ਵੀਆਈਪੀ ਕਲਚਰ ਖ਼ਤਮ ਕਰਨ ਵਰਗੇ ਦਾਅਵੇ ਕਰਕੇ ਸਤਾ ’ਚ ਆਈ ਭਗਵੰਤ ਮਾਨ ਸਰਕਾਰ ਦੇ ਨੁਮਾਇੰਦੇ ਵੱਡੀ ਪੱਧਰ ’ਤੇ ਗੰਨਮੈਨ ਲਈ ਫਿਰਦੇ ਹਨ ਅਤੇ ਨਿੱਤ ਦਿਨ ਅਗਵਾ, ਫ਼ਿਰੌਤੀਆਂ,ਕਤਲ ਤੇ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਾਮਜ਼ਦ ਮੁਲਜ਼ਮ ਦੇ ਪਿਤਾ ਦੇ ਸਿਆਸੀ ਤੇ ਵਿੱਤੀ ਅਸਰ ਰਖੂਸ ਕਾਰਨ ਪੁਲੀਸ ਵੱਲੋਂ ਕੇਸ