ਤੇਲ ਬੀਜ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਲਗਾਇਆ
ਤੇਲ ਬੀਜ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਕਿਸਾਨ ਸਿਖਲਾਈ ਕੈਂਪ
Publish Date: Sat, 14 Feb 2026 03:17 PM (IST)
Updated Date: Sat, 14 Feb 2026 03:21 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੌਮੀ ਤੇਲ ਬੀਜ ਮਿਸ਼ਨ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਏਡੀਓ ਲੱਖੇਵਾਲੀ ਡਾ. ਮਨਮੀਤ ਸਿੰਘ ਵੱਲੋਂ ਤੇਲ ਬੀਜਾਂ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਟ੍ਰੇਨਿੰਗ ਦਾ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਯੋਜਨ ਕੀਤਾ ਗਿਆ। ਇਸ ਦੌਰਾਨ ਬੁਲਾਰਿਆ ਵੱਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਡਾ. ਜਸ਼ਨਪ੍ਰੀਤ ਸਿੰਘ ਏਡੀਓ (ਇਨਫੋ), ਸ੍ਰੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਕਾਸ਼ਤ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਕਰਨਜੀਤ ਸਿੰਘ ਪੀਡੀ (ਆਤਮਾ) ਵੱਲੋਂ ਵੱਖ-ਵੱਖ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਡਾ. ਮਨਮੀਤ ਕੌਰ ਏਡੀਓ ਮਾਰਕੀਟਿੰਗ ਵੱਲੋਂ ਕਿਸਾਨਾਂ ਨੂੰ ਤੇਲ ਬੀਜ ਅਤੇ ਸਬੰਧਤ ਉਤਪਾਦਾਂ ਦੀ ਗੁਣਵੱਤਾ ਵਿੱਚ ਵਾਧਾ ਅਤੇ ਮੰਡੀਕਰਨ ਦੌਰਾਨ ਧਿਆਨ ਰੱਖਣ ਯੋਗ ਨੁਕਤੇ ਸਾਂਝੇ ਕੀਤੇ ਗਏ। ਨਵਦੀਪ ਕੌਰ ਏਐਸਆਈ ਵੱਲੋਂ ਤੇਲ ਬੀਜਾਂ ਦੀ ਕਾਸ਼ਤ ਦੌਰਾਨ ਮਿੱਟੀ ਦੀ ਸਿਹਤ ਅਤੇ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ’ਚ ਡਾ. ਰਾਜਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਟ੍ਰੇਨਿੰਗ ’ਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਏਂਡੀਓ ਡਾ. ਮਨਮੀਤ ਸਿੰਘ ਵੱਲੋ ਬਾਖੂਬੀ ਢੰਗ ਨਾਲ ਨਿਭਾਇਆ ਗਿਆ। ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏਟੀਐਮ ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ।