ਕਿਸਾਨ ਸਾਡਾ ਅੰਨਦਾਤਾ ਉਨ੍ਹਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਫਰਜ਼ : ਵਿਧਾਇਕ ਕਾਕਾ ਬਰਾੜ
ਕਿਸਾਨ ਸਾਡਾ ਅੰਨਦਾਤਾ ਉਨ੍ਹਾਂ ਨੂੰ ਖੁਸ਼ਹਾਲ ਬਣਾਉਣਾ ਸਾਡਾ ਫਰਜ਼ : ਵਿਧਾਇਕ ਕਾਕਾ ਬਰਾੜ
Publish Date: Tue, 10 Mar 2026 04:42 PM (IST)
Updated Date: Tue, 10 Mar 2026 04:45 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਬੀਤੇ ਦਿਨ ਪਿੰਡ ਭੁੱਲਰ ਦੇ ਨਵੇਂ ਬਣਾਏ ਗਏ ਖਾਲ ਦਾ ਉਦਘਾਟਨ ਕੀਤਾ ਗਿਆ। ਇਹ ਖਾਲ ਬਨਣ ਨਾਲ ਕਰੀਬ 200 ਏਕੜ ਰਕਬੇ ਨੂੰ ਪਾਣੀ ਪਹੁੰਚੇਗਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ ਤੇ ਹੋਰ ਮੋਹਤਬਾਰ ਵਿਅਕਤੀ ਹਾਜ਼ਰ ਸਨ। ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਅਮਨਦੀਪ ਬਰਾੜ ਖੋਖਰ, ਸ਼ਮਸ਼ੇਰ ਸਿੰਘ ਵੜਿੰਗ, ਗੁਰਭਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਦਾ ਇਕੋ ਇੱਕ ਮਕਸਦ ਹੈ ਕਿ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚੇ।ਉਨ੍ਹਾਂ ਕਿਹਾ ਕਿ ਪਿੰਡ ਭੁੱਲਰ ਦੇ ਮੋਘਾ ਨੰਬਰ 10910 ਦਾ ਖਾਲ ਪਿਛਲੇ ਕਰੀਬ 50 ਸਾਲ ਤੋਂ ਖਸਤਾ ਹਾਲਤ ਵਿੱਚ ਸੀ, ਜਿਸ ਨਾਲ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਨਹੀਂ ਪਹੁੰਚ ਦਾ ਸੀ। ਇਸ ਸਮੱਸਿਆ ਦਾ ਜਲਦ ਹੱਲ ਕਰਦਿਆਂ ਸੂਬਾ ਸਰਕਾਰ ਵੱਲੋਂ ਇਸ ਖਾਲੇ ਦਾ ਮੁੜ ਨਿਰਮਾਣ ਕਰਵਾਇਆ ਗਿਆ।ਇਸ ਦੌਰਾਨ ਕਰੀਬ 200 ਏਕੜ ਰਕਬੇ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲ ਹੈ ਕਿ ਨਹਿਰੀ ਪਾਣੀ ਹਰ ਕਿਸਾਨ ਦਾ ਖੇਤ ਪਹੁੰਚੇ।ਉਨ੍ਹਾਂ ਦੱਸਿਆ ਕਿ ਪਿੰਡ ਭੁੱਲਰ ਦੇ ਮੋਘਾ ਨੰਬਰ 10910 ਦਾ ਖਾਲ ਪਿਛਲੇ 50 ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਕਿਸਾਨਾਂ ਨੂੰ ਸਿੰਜਾਈ ਵਿੱਚ ਦਿੱਕਤ ਆ ਰਹੀ ਸੀ।ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਿੰਚਾਈ ਲਈ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਫ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਲਾਲ ਸਿੰਘ, ਸ਼ੇਰਬਾਜ ਸਿੰਘ ਭੁੱਲਰ ਤੇ ਹੋਰਨਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਖਾਲ ਦੇ ਬਣਨ ਨਾਲ ਪਿੰਡ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ।ਇਸ ਮੌਕੇ ਤੇ ਸਰਪੰਚ ਗੁਰਲਾਲ ਸਿੰਘ, ਸ਼ੇਰਬਾਜ ਸਿੰਘ ਭੁੱਲਰ, ਪ੍ਰਿਤਪਾਲ ਸਿੰਘ ਸਰਪੰਚ ਨਵਾਂ ਭੁੱਲਰ, ਜਗਸੀਰ ਸਿੰਘ ਭੁੱਲਰ, ਰਾਜਵੀਰ ਸਿੰਘ ਰਾਜਾ, ਜਰਨੈਲ ਸਿੰਘ, ਜਗਦੇਵ ਸਿੰਘ ਸਾਬਕਾ ਸਰਪੰਚ ਨਵਾਂ ਭੁੱਲਰ, ਗੁਰਪ੍ਰੀਤ ਸਿੰਘ ਭੋਲਾ, ਸਿਵਰਾਜ ਸਿੰਘ, ਜ਼ਸਵੀਰ ਸਿੰਘ, ਅੰਗਰੇਜ਼ ਸਿੰਘ ਪੱਪੂ ਮੈਂਬਰ ਨਵਾਂ ਭੁੱਲਰ, ਸਤਨਾਮ ਸਿੰਘ ਨਵਾਂ ਭੁੱਲਰ, ਕਰਨ ਸਿੰਘ ਨਵਾਂ ਭੁੱਲਰ ਆਦਿ ਹਾਜ਼ਰ ਸਨ।