ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਗਵਰਨਰ ਦਾ ਪੁਤਲਾ ਫੂਕਿਆ
ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਦਾ ਪੁਤਲਾ ਫੂਕਿਆ
Publish Date: Sun, 17 May 2026 03:42 PM (IST)
Updated Date: Sun, 17 May 2026 03:42 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕਿਸਾਨਾਂ ਨੇ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇਣਾ ਸੀ ਜਿਸ ਵਿੱਚ ਬੀਬੀਐਮ ’ਚ ਵਧ ਰਹੀ ਕੇਂਦਰ ਦੀ ਦਖ਼ਲਅੰਦਾਜ਼ੀ ਚੰਡੀਗੜ੍ਹ ਪੰਜਾਬ ਦਾ ਅਤੇ ਦੂਸ਼ਿਤ ਹੋ ਰਹੇ ਪਾਣੀਆਂ ਆਦਿ ਬਾਰੇ ਮੰਗ ਪੱਤਰ ਦੇਣਾ ਸੀ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਾਹ ’ਚ ਹੀ ਰੋਕ ਕੇ ਅਥਰੂ ਗੈਸ ਗੋਲੇ ਤੇ ਲਾਠੀ ਚਾਰਜ ਕੀਤਾ ਗਿਆ ਜਿਸਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਗਵਰਨਰ ਦਾ ਪੁਤਲੇ ਫੂਕੇ ਗਏ ਹਨ। ਇਸ ਸਬੰਧੀ ਕਿਸਾਨ ਆਗੂਆਂ ਨੇ ਕਰੜੀ ਨਿੰਦਿਆਂ ਕੀਤੀ। ਹੋਰ ਭਰਾਤਰੀ ਜਥੇਬੰਦੀਆਂ ਜਿਸ ’ਚ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਨੇ ਵੀ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨੂੰ ਫਾਇਦੇ ਪਹੁੰਚਾਉਣ ਲਈ ਭਾਰਤ ਸਰਕਾਰ ਨੇ ਤੇਲ 52824 ਕਰੋੜ ਦੀ ਕੀਮਤ ਦਾ ਤੇਲ ਬਾਹਰ ਭੇਜਿਆ। ਇਸ ਗੱਲ ਦੀ ਨਿਖੇਦੀ ਕਰਦੇ ਹਨ ਕਿ ਕੇਂਦਰ ਸਰਕਾਰ ਨੇ ਅਮਰੀਕਾ ਵਰਗੇ ਮੁਲਕਾਂ ਨਾਲ ਦੇਹਰੀ ਤੇ ਹੋਰ ਖੇਤੀਬਾੜੀ ਦੇ ਸਮਝੌਤੇ ਕਰਕੇ ਤੇ ਕਿਸਾਨਾਂ ਦੀ ਖੇਤੀ ਨੂੰ ਉਜਾੜ ਕੇ ਰੱਖ ਦਿੱਤਾ ਹੈ ਅਤੇ ਇਸੇ ਸਬੰਧੀ ਸਧਾਰ ਲਈ ਮੰਗ ਪੱਤਰ ਦੇਣ ਗਏ ਕਿਸਾਨਾਂ ਤੇ ਲਾਠੀ ਚਾਰਜ, ਅਥਰੂ ਗੈਸ ਤੇ ਗੋਲੇ ਤੇ ਹੋਰ ਨਿੰਦਿਆ ਯੋਗ ਕਾਰਵਾਈ ਕਰਨ ਲਈ ਉਨ੍ਹਾਂ ਚੰਡੀਗੜ੍ਹ ਪੁਲਿਸ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਗਵਰਨਰ ਜਾਂ ਉਸਦਾ ਕੋਈ ਵੀ ਨੁਮਾਇੰਦਾ ਕਿਸਾਨਾਂ ਕੋਲੋਂ ਮੰਗ ਪੱਤਰ ਲੈ ਸਕਦੇ ਸਨ ਪਰ ਕੇਂਦਰ ਦੀ ਕਿਸਾਨਾਂ ਪ੍ਰਤੀ ਨੀਅਤ ਸਾਫ ਨਹੀਂ ਹੈ।