- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੋਕਲ ਪੁਆਇੰਟ ਕੋਟਲੀ ਸੰਘਰ ਵਿਖੇ ਮੰਡੀ ਪ੍ਰਬੰਧਕਾਂ ਵੱਲੋਂ ਤਰਪਾਲਾਂ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਐਤਵਾਰ ਸਵੇਰੇ 6 ਵਜੇ ਤੋਂ 10 ਵਜੇ ਤੱਕ ਪਏ ਮੀਂਹ ’ਚ ਖੁੱਲ੍ਹੇ ਅਸਮਾਨ ਹੇਠ ਪਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਭਿੱਜ ਗਈ। ਮੰਡੀ ’ਚ ਮੌਜੂਦ ਕਿਸਾਨ ਚੈਨ ਸਿੰਘ, ਬਾਵਾ ਸਿੰਘ ਅਤੇ ਹੋਰਾਂ ਨੇ ਰੋਸ ਜ਼ਾਹਰ ਕਰਦਿਆਂ ਦੱਸਿਆ ਕਿ ਮੀਂਹ ਤੋਂ ਫ਼ਸਲ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ।

ਭੰਵਰਾ, ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ’ਚ ਪੁੱਖਤਾ ਖਰੀਦ ਪ੍ਰਬੰਧ ਕੀਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਸਰਕਾਰੀ ਦਾਅਵਿਆਂ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਫੋਕਲ ਪੁਆਇੰਟ ਕੋਟਲੀ ਸੰਘਰ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਖੇ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨ ਪ੍ਰਸ਼ਾਸਨਿਕ ਅਣਦੇਖੀ ਦਾ ਸੰਤਾਪ ਹੰਢਾਉਣ ਲਈ ਮਜ਼ਬੂਰ ਹਨ।
ਫੋਕਲ ਪੁਆਇੰਟ ਕੋਟਲੀ ਸੰਘਰ ਵਿਖੇ ਮੰਡੀ ਪ੍ਰਬੰਧਕਾਂ ਵੱਲੋਂ ਤਰਪਾਲਾਂ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਐਤਵਾਰ ਸਵੇਰੇ 6 ਵਜੇ ਤੋਂ 10 ਵਜੇ ਤੱਕ ਪਏ ਮੀਂਹ ’ਚ ਖੁੱਲ੍ਹੇ ਅਸਮਾਨ ਹੇਠ ਪਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਭਿੱਜ ਗਈ। ਮੰਡੀ ’ਚ ਮੌਜੂਦ ਕਿਸਾਨ ਚੈਨ ਸਿੰਘ, ਬਾਵਾ ਸਿੰਘ ਅਤੇ ਹੋਰਾਂ ਨੇ ਰੋਸ ਜ਼ਾਹਰ ਕਰਦਿਆਂ ਦੱਸਿਆ ਕਿ ਮੀਂਹ ਤੋਂ ਫ਼ਸਲ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ।
ਇਸਤੋਂ ਇਲਾਵਾ ਮੰਡੀ ’ਚ ਲਾਈਟਾਂ ਬੰਦ ਰਹਿਣ ਕਾਰਨ ਹਨ੍ਹੇਰਾ ਪਸਰਿਆ ਰਹਿੰਦਾ ਹੈ, ਜਿਸ ਨਾਲ ਰਾਤ ਵੇਲੇ ਫ਼ਸਲ ਚੋਰੀ ਹੋਣ ਦਾ ਡਰ ਬਣਿਆ ਰਹਿੰਦਾ ਹੈ। ਕਿਸਾਨਾਂ ਨੇ ਦੱਸਿਆ ਕਿ ਮੰਡੀ ’ਚ ਸਫ਼ਾਈ ਵਿਵਸਥਾ ਬੇਹੱਦ ਮਾੜੀ ਹੈ ਅਤੇ ਪੀਣ ਵਾਲੇ ਪਾਣੀ ਦੀ ਘਾਟ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ’ਚ ਬਿਜਲੀ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਪੱਕੇ ਸ਼ੋਚਾਲਿਆਂ ਦੇ ਤੁਰੰਤ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ’ਚ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ’ਚ ਹੋਰ ਵਾਧਾ ਕਰ ਦਿੱਤਾ ਹੈ।