ਪੱਕਾ ਮੋਰਚਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀ ਫੜੋਫੜੀ ਦੀ ਨਿਖੇਧੀ
ਜੇਲ੍ਹ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਪੱਕਾ ਮੋਰਚਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀ ਫੜੋਫੜੀ
Publish Date: Fri, 06 Feb 2026 05:03 PM (IST)
Updated Date: Fri, 06 Feb 2026 05:05 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮੱਲਣ ਵਿਖੇ ਰੋਸ ਰੈਲੀ ਕਰਕੇ ਦੱਸਿਆ ਗਿਆ ਕਿ ਦੱਸ ਮਹੀਨਿਆਂ ਤੋਂ ਜੇਲ ’ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਤੇ ਸ਼ਗਨਦੀਪ ਸਿੰਘ ਜਿਉਂਦ ਦੀ ਪੱਕੀ ਰਿਹਾਈ ਨੂੰ ਲੈ ਕੇ 6 ਫਰਵਰੀ ਨੂੰ ਬਠਿੰਡਾ ਡੀਸੀ ਦਫਤਰ ਦੇ ਘਿਰਾਓ ਨੂੰ ਲੈ ਕੇ ਪੱਕਾ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਰਾਤੀਂ 2-3 ਵਜੇ ਤੋਂ ਕਿਸਾਨਾਂ ਦੀ ਫੜੋਫੜੀ ਨਜ਼ਰ ਬੰਦ ਕਰਨ ਗਿਰਫਤਾਰ ਕੀਤਾ ਜਾ ਰਿਹਾ ਹੈ ਜਿਸ ਕਰਕੇ ਕਿਸਾਨਾਂ ਮਜ਼ਦੂਰਾਂ ’ਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਇਸਦੀ ਪੁਰਜ਼ੋਰ ਨਿੰਦਾ ਕੀਤੀ। ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਫ਼ਲਾ ਬਠਿੰਡਾ ਡੀਸੀ ਦਫਤਰ ਨੂੰ ਰਵਾਨਾ ਹੋਇਆ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਮਜ਼ਦੂਰਾਂ ਨਾਲ ਵੱਡੇ ਵਾਅਦੇ ਕੀਤੇ ਜੋ ਅੱਜ ਤੱਕ ਵਫ਼ਾ ਨਹੀਂ ਹੋਏ। ਉਨ੍ਹਾਂ ਕਿਹਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ’ਚ ਜ਼ਮੀਨੀ ਕਬਜ਼ੇ ਨੂੰ ਲੈਕੇ ਆਗੂਆਂ ਦੀ ਪੁਲਿਸ ਪ੍ਰਸ਼ਾਸਨ ਨਾਲ ਮਾਮੂਲੀ ਤਕਰਾਰ ਬਹਿਸ ਬਾਜੀ ਹੋਈ ਇਸਤੋਂ ਖਫ਼ਾ ਸਰਕਾਰ ਦੇ ਇਸ਼ਾਰੇ ’ਤੇ ਦੋ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਤੇ ਝੂਠੇ ਪਰਚੇ ਦਰਜ ਕਰ ਦਿੱਤੇ ਸਨ ਜੋ ਅੱਜ ਤੱਕ ਜੇਲ ’ਚ ਬੰਦ ਹਨ ਦੀ ਪੱਕੀ ਰਿਹਾਈ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਾਇਆ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੀ ਵੱਡੀ ਪੱਧਰ ’ਤੇ ਕਿਸਾਨਾਂ ਦੀ ਫੜੋ ਫੜਾਈ ਨਜ਼ਰ ਬੰਦ, ਗਿਰਫਤਾਰੀਆਂ ਕੀਤੀਆਂ ਗਈਆਂ ਜਿਸਦੇ ਵਿੱਚ ਜਿਲਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਬਲਾਕਾਂ ਦੇ ਆਗੂਆਂ ਨੂੰ ਨਜ਼ਰ ਬੰਦ ਕੀਤਾ ਗਿਆ, ਜ਼ਿਲ੍ਹਾ ਸਹਾਇਕ ਸਕੱਤਰ ਬਿੱਟੂ ਮੱਲਣ ਗਿਰਫਤਾਰ ਕੀਤਾ ਗਿਆ ਹੈ। ਇਸ ਮੌਕੇ ਬਲਾਕ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਅੰਗਰੇਜ਼ ਸਿੰਘ ਫੌਜੀ, ਰਾਜੂ ਸਿੰਘ ਮੱਲਣ, ਭੋਲਾ ਸਿੰਘ, ਮਿੱਠੂ ਸਿੰਘ, ਪ੍ਰੇਮੀ ਬੁੱਟਰ ਸਰੀਂਹ, ਜਗਰਾਜ ਸਿੰਘ ਸੁਖ਼ਨਾ, ਸੇਵਾ ਸਿੰਘ, ਸੁਖਦੇਵ ਦਾਸ ਭਲਾਈਆਣਾ, ਸਾਧੂ ਸਿੰਘ, ਅਜੈਬ ਸਿੰਘ ਛੱਤਿਆਣਾ, ਸੁਖਦੇਵ ਸਿੰਘ ਖੂਨਣ ਖੁਰਦ, ਬੇਅੰਤ ਸਿੰਘ ਗਿਲਜੇਵਾਲਾ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।