ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਲਗਾਇਆ ਕਿਸਾਨਾ ਟ੍ਰੇਨਿੰਗ ਕੈਂਪ
ਤੇਲ ਬੀਜ ਫਸਲਾਂ ਦੀ ਕਾਸ਼ਤ ਦੀ ਪ੍ਰਫੁੱਲਤਾ ਲਈ ਲਗਾਇਆ ਕਿਸਾਨਾਂ ਦਾ ਟ੍ਰੇਨਿੰਗ ਕੈਂਪ
Publish Date: Wed, 18 Feb 2026 04:21 PM (IST)
Updated Date: Wed, 18 Feb 2026 04:24 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਕੌਮੀ ਤੇਲ ਬੀਜ ਮਿਸ਼ਨ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਏਡੀਓ ਲੁਬਾਣਿਆਵਾਲੀ ਡਾ. ਜੋਬਨਦੀਪ ਸਿੰਘ ਵਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਟ੍ਰੇਨਿੰਗ ਦਾ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਯੋਜਨ ਕੀਤਾ ਗਿਆ। ਇਸ ਦੌਰਾਨ ਬੁਲਾਰਿਆ ਵੱਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਡਾ. ਵਿਵੇਕ ਕੁਮਾਰ, ਐਗਰੋਨੋਮਿਸਟ, ਕੇ ਵੀ ਕੇ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਕਾਸ਼ਤ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਕਰਨਜੀਤ ਸਿੰਘ ਪੀ ਡੀ (ਆਤਮਾ) ਵੱਲੋਂ ਵੱਖ-ਵੱਖ ਤੇਲ ਬੀਜਾਂ ਦੀ ਕਾਸ਼ਤ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਡਾ. ਅਮਨਦੀਪ ਕੌਰ ਏਡੀਓ ਮਾਰਕੀਟਿੰਗ ਵੱਲੋਂ ਕਿਸਾਨਾਂ ਨੂੰ ਤੇਲ ਬੀਜ ਅਤੇ ਸਬੰਧਤ ਉਤਪਾਦਾਂ ਦੀ ਗੁਣਵੱਤਾ ਵਿੱਚ ਵਾਧਾ ਅਤੇ ਮੰਡੀਕਰਨ ਦੌਰਾਨ ਧਿਆਨ ਰੱਖਣ ਯੋਗ ਨੁਕਤੇ ਸਾਂਝੇ ਕੀਤੇ ਗਏ। ਡਾ. ਹਰਜੀਤ ਸਿੰਘ ਏਡੀਓ (ਬੀਜ) ਵੱਲੋਂ ਬੀਜਾਂ ਸਬੰਧੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਅੰਤ ਵਿੱਚ ਡਾ.ਰਾਜਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਏਡੀਓ ਡਾ. ਜੋਬਨਦੀਪ ਸਿੰਘ ਵੱਲੋਂ ਬਾਖੂਬੀ ਢੰਗ ਨਾਲ ਨਿਭਾਇਆ ਗਿਆ। ਕੈਂਪ ਨੂੰ ਸਫਲ ਬਣਾਉਣ ’ਚ ਸ੍ਰੀ ਸੰਯਮ ਧੁੜਿਆ ਏਐਸਆਈ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।