ਮੰਡੀਆਂ ’ਚ ਕਿਸਾਨਾਂ ਨੂੰ ਨਹੀਂ ਆਵੇਗੀ ਕੋਈ ਦਿੱਕਤ : ਵਿਧਾਇਕ ਕਾਕਾ ਬਰਾੜ
ਮੰਡੀਆਂ ’ਚ ਕਿਸਾਨਾਂ ਨੂੰ ਨਹੀਂ ਆਵੇਗੀ ਕੋਈ ਦਿੱਕਤ : ਵਿਧਾਇਕ ਕਾਕਾ ਬਰਾੜ
Publish Date: Tue, 31 Mar 2026 05:36 PM (IST)
Updated Date: Tue, 31 Mar 2026 05:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਹਾੜ੍ਹੀ ਦੇ ਸੀ਼ਜਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਮੰਡੀਆਂ ’ਚ ਸਾਫ ਸਫਾਈ ਦੇ ਕੰਮ ਅਤੇ ਹੋਰ ਪ੍ਰਬੰਧ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫਸਲ ਸੁੱਕਾ ਕੇ ਮੰਡੀ ਵਿੱਚ ਲਿਆਉਣ ਤਾਂ ਕਿ ਕੋਈ ਪ੍ਰੇਸ਼ਾਨੀ ਨਾ ਆਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਬਿਜਲੀ ਦਾ ਪ੍ਰਬੰਧ, ਪਾਣੀ ਦਾ ਪ੍ਰਬੰਧ ਤੇ ਹੋਰ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ। ਇਸਤੋਂ ਇਲਾਵਾ ਲਿਫਟਿੰਗ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ।