
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਰੇਲੂ ਕਲੇਸ਼ ਤੋਂ ਤੰਗ ਆ ਕੇ 28 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਮੌੜ ਰੋਡ ਸਥਿਤ ‘ਗੋਬਿੰਦ ਨਗਰੀ ਮੁਕਤਸਰ ਦਿਹਾਤੀ’ ਵਿੱਚ ਇੱਕ 28 ਸਾਲਾ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਵੇਕ ਸ਼ਰਮਾ (28) ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਰੀਤੂ ਰਾਣੀ ਅਨੁਸਾਰ ਘਰ ’ਚ ਪਿਛਲੇ ਕੁਝ ਸਮੇਂ ਤੋਂ ਅਣਬਣ ਚੱਲ ਰਹੀ ਸੀ। ਘਰੇਲੂ ਵਿਵਾਦ ਦੇ ਚੱਲਦਿਆਂ ਵਿਵੇਕ ਦੀ ਪਤਨੀ ਪੇਕੇ ਘਰ ਚਲੀ ਗਈ ਸੀ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਤਣਾਅ ਦੇ ਚੱਲਦਿਆਂ ਉਸ ਨੇ ਲੰਘੀ ਰਾਤ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ। ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਫ਼ੋਨ ਰਾਹੀਂ ਮਿਲੀ, ਜਿਸਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਥਾਣਾ ਸਦਰ ਮੁਕਤਸਰ ਤੋਂ ਪਹੁੰਚੀ ਜਾਂਚ ਅਧਿਕਾਰੀ ਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਹੈ।