ਬੁੱਟਰ ਸਰੀਂਹ ’ਚ ਖੜੀ ਕਣਕ ਨੂੰ ਲੱਗੀ ਅੱਗ, ਕਿਸਾਨਾਂ ਦਾ ਵੱਡਾ ਨੁਕਸਾਨ
ਬੁੱਟਰ ਸਰੀਂਹ ’ਚ ਖੜੀ ਕਣਕ ਨੂੰ ਲੱਗੀ ਅੱਗ, ਕਿਸਾਨਾਂ ਦਾ ਵੱਡਾ ਨੁਕਸਾਨ
Publish Date: Mon, 13 Apr 2026 06:29 PM (IST)
Updated Date: Mon, 13 Apr 2026 06:34 PM (IST)
ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਪਿੰਡ ਬੁੱਟਰ ਸਰੀਂਹ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਖੇਤਾਂ ’ਚ ਖੜੀ ਕਣਕ ਨੂੰ ਅਚਾਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਬਿਜਲੀ ਦੀ ਤਾਰਾਂ ’ਚ ਹੋਈ ਸਪਾਰਕਿੰਗ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਕਾਰਨ ਕਿਸਾਨਾਂ ਦੀ ਫਸਲ ਨੂੰ ਵੱਡਾ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ’ਚ ਬਲਕਰਨ ਸਿੰਘ ਪੁੱਤਰ ਜਗਰੂਪ ਸਿੰਘ ਦੇ 3 ਕਿੱਲੇ, ਸਤਨਾਮ ਸਿੰਘ ਪੁੱਤਰ ਮੇਘਾ ਸਿੰਘ ਵਾਸੀ ਭੁੱਲਰ ਦੇ 3 ਕਿੱਲੇ, ਬਲਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਬੁੱਟਰ ਦੀ 3 ਕਨਾਲ ਅਤੇ ਬਲਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੁੱਟਰ ਦੀ ਕਣਕ ਦੀ ਫ਼ਸਲ ਨੁਕਸਾਨੀ ਗਈ। ਅੱਗ ਲੱਗਣ ਦਾ ਪਤਾ ਲਗਦਿਆਂ ਹੀ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਤੋਂ ਪਹਿਲਾਂ ਹੀ ਕਾਫ਼ੀ ਖੇਤਰ ’ਚ ਖੜੀ ਦੀ ਫਸਲ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਸਤਨਾਮ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੌਕੇ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਨਾ ਪਾਉਂਦੇ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।