- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਮੁਤਾਬਕ, ਕਰੀਬ 21 ਸਾਲਾ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਿਆ, ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ। ਪਰਿਵਾਰ ਦੇ ਮੁਤਾਬਕ, ਉਨ੍ਹਾਂ ਵਿਅਕਤੀਆਂ ਨੇ ਅਨਿਲ ਕੁਮਾਰ ਤੋਂ ਪੁੱਛਿਆ ਕਿ ਕੀ ਉਹ ਇੱਥੇ ਹੀ ਰਹਿੰਦੇ ਹਨ, ਇਸ ਤੋਂ ਤੁਰੰਤ ਬਾਅਦ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਗੋਲੀਆਂ ਅਨਿਲ ਕੁਮਾਰ ਨੂੰ ਲੱਗੀਆਂ ਅਤੇ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੱਚਾ ਭਾਗਸਰ ਰੋਡ 'ਤੇ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਘਰ ਦੇ ਗੇਟ ਦੇ ਸਾਹਮਣੇ ਇਕ 21 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਨੌਜਵਾਨ ਤੋਂ ਪਹਿਲਾਂ ਪੁੱਛਿਆ ਕਿ ਕੀ ਉਹ ਇੱਥੇ ਹੀ ਰਹਿੰਦਾ ਹੈ, ਅਤੇ ਇਸਤੋਂ ਬਾਅਦ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ’ਚ ਅਨਿਲ ਕੁਮਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਪਹਿਲਾਂ ਨਿੱਜੀ ਹਸਪਤਾਲ, ਫਿਰ ਸਰਕਾਰੀ ਹਸਪਤਾਲ ਅਤੇ ਉਸਤੋਂ ਬਾਅਦ ਫਰੀਦਕੋਟ ਰੈਫਰ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ 'ਤੇ ਬੀਤੀ ਦੇਰ ਰਾਤ ਗੋਲੀਆਂ ਚੱਲਣ ਦੀ ਇਹ ਘਟਨਾ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ, ਕਰੀਬ 21 ਸਾਲਾ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਿਆ, ਤਾਂ ਦੋ ਮੋਟਰਸਾਈਕਲਾਂ 'ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ। ਪਰਿਵਾਰ ਦੇ ਮੁਤਾਬਕ, ਉਨ੍ਹਾਂ ਵਿਅਕਤੀਆਂ ਨੇ ਅਨਿਲ ਕੁਮਾਰ ਤੋਂ ਪੁੱਛਿਆ ਕਿ ਕੀ ਉਹ ਇੱਥੇ ਹੀ ਰਹਿੰਦੇ ਹਨ, ਇਸ ਤੋਂ ਤੁਰੰਤ ਬਾਅਦ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਗੋਲੀਆਂ ਅਨਿਲ ਕੁਮਾਰ ਨੂੰ ਲੱਗੀਆਂ ਅਤੇ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਪਹਿਲਾਂ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਰਕਾਰੀ ਹਸਪਤਾਲ ਅਤੇ ਬਾਅਦ ਵਿੱਚ ਫਰੀਦਕੋਟ ਰੈਫਰ ਕੀਤਾ ਗਿਆ। ਅਨਿਲ ਕੁਮਾਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਲੜਾਈ ਹੋਈ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਅਨਿਲ ਨੂੰ ਗੋਲੀਆਂ ਕਿਉਂ ਮਾਰੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ., ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਸਿਟੀ ਦੀ ਜਾਂਚ ਅਧਿਕਾਰੀ ਰਮਨਦੀਪ ਕੌਰ ਨੇ ਦੱਸਿਆ ਕਿ ਅਰੰਭਕ ਜਾਂਚ ’ਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ ਅਤੇ ਨੌਜਵਾਨ ਨੂੰ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਖੰਘਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਫੜਨ ਲਈ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।