ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀਆਂ ਵਿਚਾਰਾਂ
ਪੈਨਸ਼ਨਰਜ਼ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਪਹਿਲੀ ਮਾਸਿਕ ਮੀਟਿੰਗ ਆਯੋਜਿਤ : ਢੋਸੀਵਾਲ
Publish Date: Sun, 11 Jan 2026 03:43 PM (IST)
Updated Date: Sun, 11 Jan 2026 03:45 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਨਵੇਂ ਸਾਲ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਐਸੋਸੀਏਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਬੇਦੀ, ਸੰਤੋਸ਼ ਬੇਦੀ, ਜਸਵੰਤ ਸਿੰਘ, ਤੇਜ ਕੌਰ ਤੇ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਸਟੇਜ ਸੰਚਾਲਨ ਕੀਤਾ। ਮੀਟਿੰਗ ਦੌਰਾਨ ਚੌ. ਬਲਬੀਰ ਸਿੰਘ, ਜਸਵੰਤ ਸਿੰਘ ਬਰਾੜ ਭਾਗਸਰ, ਗੁਰਟੇਕ ਸਿੰਘ ਬਰਾੜ ਸਮੇਤ ਸਮੂਹ ਬੁਲਾਰਿਆਂ ਨੇ ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖੀ ਵਾਲੀ ਨੀਤੀ ਦੀ ਪੁਰਜੋਰ ਸ਼ਬਦਾਂ ਵਿੱਚ ਅਲੋਚਨਾ ਕਰਦੇ ਹੋਏ ਸਰਕਾਰ ਦੀ ਨਿੰਦਾ ਕੀਤੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਬਲਵੰਤ ਸਿੰਘ ਅਟਵਾਲ, ਹਰਜੀਤ ਸਿੰਘ ਨੂੰ ਐਸੋਸੀਏਸ਼ਨ ਵੱਲੋਂ ਵਧਾਈ ਦਿੱਤੀ ਗਈ ਨਾਲ ਹੀ ਐਸੋਸੀਏਸ਼ਨ ਮੈਂਬਰ ਤੇ ਪੰਚਾਇਤ ਸੰਮਤੀ ਲਈ ਨਵੇਂ ਚੁਣੇ ਗਏ ਮੈਂਬਰ ਅਜੈਬ ਸਿੰਘ ਰੁਪਾਣਾ ਨੂੰ ਵੀ ਵਧਾਈ ਦਿੱਤੀ ਗਈ। ਅੱਜ ਦੀ ਮੀਟਿੰਗ ਦੌਰਾਨ ਕੁਲਦੀਪ ਸਿੰਘ ਬਰਾੜ, ਸੁਖਮੰਦਰ ਸਿੰਘ ਬੇਦੀ, ਹਰਨੇਕ ਸਿੰਘ ਗਿੱਲ, ਸਰਬਜੀਤ ਸਿੰਘ ਦਰਦੀ, ਤਰਸੇਮ ਸਿੰਘ, ਜੋਗਾ ਸਿੰਘ, ਧਰਮ ਚੰਦ, ਮੰਗਲ ਸਿੰਘ, ਇੰਦਰ ਸਿੰਘ ਅਤੇ ਇਕਬਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।