ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ
Publish Date: Sun, 04 Jan 2026 04:21 PM (IST)
Updated Date: Sun, 04 Jan 2026 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਦਸਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੇ ਸਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਦੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਵਿਖੇ ਜਾ ਕੇ ਸੰਪੰਨ ਹੋਇਆ। ਇਸ ਮੌਕੇ ਸਥਾਨਕ ਇੰਸਪੈਕਟਰ ਵਾਲੀ ਗਲੀ ਦੇ ਵਸਨੀਕਾਂ ਵੱਲੋਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਵਿਪਿਨ ਬਾਂਸਲ ਭੋਲਾ ਤੋਂ ਇਲਾਵਾ ਰੇਹਾਨ ਬਾਂਸਲ, ਜੋਨੀ, ਡਿੰਪਲ ਬਾਂਸਲ, ਮੋਨਾ ਜੈਨ, ਮਮਤਾ ਰਾਣੀ, ਰੀਤੂ ਰਾਣੀ, ਜਯੋਤੀ ਬਾਲਾ, ਵਾਨੀ, ਰੀਆ ਰਾਣੀ, ਤਮੰਨਾ ਅਤੇ ਰਸ਼ਮੀ ਰਾਣੀ ਆਦਿ ਵੀ ਮੌਜੂਦ ਸਨ।