ਜਗਸੀਰ ਛੱਤਿਆਣਾ, ਗਿੱਦੜਬਾਹਾ : ਬਾਬਾ ਸਿੱਧ ਭੋਇ ਸਪੋਰਟਸ ਕਲੱਬ ਦੂਹੇਵਾਲਾ ਵੱਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰਵਿੰਦਰ ਸਿੰਘ ਧਾਲੀਵਾਲ ਯਾਦਗਾਰੀ ਚਾਰ ਰੋਜ਼ਾ ਪੇਂਡੂ ਫੁੱਟਬਾਲ ਟੂਰਨਾਮੈਂਟ ਬੀਤੀ ਸ਼ਾਮ ਸਮਾਪਤ ਹੋ ਗਿਆ। ਚਾਰ ਦਿਨ ਚੱਲੇ ਇਸ ਟੂਰਨਾਮੈਂਟ ਦਾ ਉਦਘਾਟਨ ਕ੍ਰਮਵਾਰ ਸਰਪੰਚ ਨਛੱਤਰ ਸਿੰਘ, ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਿਢੱਲੋਂ ਦੇ ਪੀਏ ਜਗਤਾਰ ਸਿੰਘ ਧਾਲੀਵਾਲ ਤੇ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰਰੀਸ਼ਦ ਨੇ ਕੀਤਾ। ਇਸ ਟੂਰਨਾਮੈਂਟ 'ਚ ਇਲਾਕੇ ਦੀਆਂ 40 ਟੀਮਾਂ ਨੇ ਭਾਗ ਲਿਆ। ਫਾਈਨਲ ਮੁਕਾਬਲੇ 'ਚ ਭੰਗਚੜੀ ਦੀ ਟੀਮ ਨੇ ਕਰਮਪੱਟੀ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਆਪਣੇ ਨਾਮ ਕੀਤਾ। ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਦਾ ਕੀਤੀ। ਉਨ੍ਹਾਂ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਟੂਰਨਾਮੈਂਟ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਦੀ ਮੰਗ ਅਨਸਾਰ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ। ਇਸ ਟੂਰਨਾਮੈਂਟ ਨੂੰ ਸਫ਼ਲ ਕਰਨ 'ਚ ਸਰਪੰਚ ਨਛੱਤਰ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਪੀਟੀਆਈ, ਸੁਖਦੇਵ ਸਿੰਘ, ਅੰਗਰੇਜ ਸਿੰਘ, ਜਸਪਾਲ ਸਿੰਘ ਧਾਲੀਵਾਲ ਤੇ ਸ਼ਿਵਰਾਜ ਸਿੰਘ ਧਾਲੀਵਾਲ ਦਾ ਵਿਸ਼ੇਸ਼ ਯੋਗਦਾਨ ਰਿਹਾ।