2027 ’ਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣਨਾ ਤੈਅ : ਬੀਬੀ ਮੱਲਣ
2027 ’ਚ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣਨਾ ਤੈਅ : ਬੀਬੀ ਗੁਰਦਿਆਲ ਕੌਰ ਮੱਲਣ
Publish Date: Wed, 25 Nov 2026 06:42 PM (IST)
Updated Date: Wed, 25 Nov 2026 06:43 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗੱਠਜੋੜ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਦੇ ਚਿਹਰੇ ’ਤੇ ਖੁਸ਼ੀ ਦੀ ਲਹਿਰ ਦੌੜ ਗਈ। ਜਿੱਥੇ ਅਕਾਲੀ-ਭਾਜਪਾ ਆਗੂ ਅਤੇ ਵਰਕਰ ਇੱਕ ਦੂਜੇ ਨੂੰ ਵਧਾਈ ਦਿੰਦੇ ਨਜ਼ਰ ਆਏ, ਉੱਥੇ ਹੀ ਅਕਾਲੀ-ਭਾਜਪਾ ਆਗੂਆਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਗੁਰਦਿਆਲ ਕੌਰ ਮੱਲਣ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਅੰਦਰ ਫ਼ਿਰ ਤੋਂ ਅਕਾਲੀ ਦਲ-ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਗੱਠਜੋੜ ਦੇ ਹੱਕ ’ਚ ਵੱਡਾ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਹੀ ਕਰ ਸਕਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਾਕਾ ਚਹਿਲ, ਸਰਬਣ ਸਿੰਘ ਕੋਠੇ ਦਸ਼ਮੇਸ਼ ਨਗਰ, ਗੁਰਮੀਤ ਸਿੰਘ ਢਿੱਲੋਂ ਦੋਦਾ, ਦਫਤਰ ਇੰਚਾਰਜ ਹਰਬੰਸ ਸਿੰਘ ਸੱਗੂ, ਰਣਜੀਤ ਸਿੰਘ ਗੁਰੂਸਰ, ਰਾਜੂ ਸਹਾਰਨ, ਰੁਪਿੰਦਰ ਸਮਾਘ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।