ਜਗਸੀਰ ਛੱਤਿਆਣਾ, ਗਿੱਦੜਬਾਹਾ : ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀਐੱਚਡੀ ਗਿੱਦੜਬਾਹਾ ਵੱਲੋਂ ਸਰਕਾਰੀ ਪ੍ਰਰਾਇਮਰੀ ਸਕੂਲ ਨੰ.2, ਬਰਾਂਚ ਗਿੱਦੜਬਾਹਾ ਵਿਖੇ ਪੋਸ਼ਣ ਅਭਿਆਨ ਤਹਿਤ ਮੁਫ਼ਤ ਹੋਮਿਓਪੈਥਿਕ ਮੈਡੀਕਲ ਤੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਗੋਇਲ ਵੱਲੋਂ ਮਾਪਿਆਂ ਨੂੰ ਨਵਜੰਮੇ ਬੱਚਿਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੀ ਖੁਰਾਕ ਸਬੰਧੀ ਵਿਸਥਾਰ ਤਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰਭਵਤੀ ਅੌਰਤਾਂ ਨੂੰ ਹਮੇਸ਼ਾ ਪੌਸ਼ਟਿਕ ਭੋਜਨ ਹੀ ਲੈਣਾ ਚਾਹੀਦਾ ਹੈ ਤਾਂ ਜੋ ਮਾਂ ਦੀ ਚੰਗੀ ਸਿਹਤ ਦੇ ਨਾਲ ਨਾਲ ਪੈਦਾ ਹੋਣ ਵਾਲਾ ਬੱਚਾ ਤੰਦਰੁਸਤ ਤੇ ਸਿਹਤਮੰਦ ਹੋਵੇ। ਕੈਂਪ ਦੌਰਾਨ ਲੋੜਵੰਦ ਬੱਚਿਆਂ ਸਮੇਤ ਲਗਭਗ 145 ਮਰੀਜਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋਮਿਓਪੈਥਿਕ ਦਵਾਈਆਂ ਨਾਲ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਇਸ ਮੌਕੇ ਮਲਕੀਤ ਸਿੰਘ, ਸੀਤਾ ਰਾਮ, ਸੰਕੁਤਲਾ ਦੇਵੀ ਤੋਂ ਇਲਾਵਾ ਮੁੱਖ ਅਧਿਆਪਕ ਕੁਲਵਿੰਦਰ ਸਿੰਘ, ਅਧਿਆਪਕ ਵਰਿੰਦਰ ਕੁਮਾਰ, ਰਵੀ ਮੋਹਣ, ਰਮਨ ਰਾਣੀ, ਵਿੱਦਿਆ ਦੇਵੀ, ਨਵਜੋਤ ਕੌਰ ਅਤੇ ਰਮਨਦੀਪ ਸਿੰਘ ਆਦਿ ਵੀ ਮੌਜੂਦ ਸਨ।