ਸਿਵਲ ਸਰਜਨ ਵੱਲੋਂ ਐੱਸਐੱਮਓ ਤੇ ਪ੍ਰੋਗਰਾਮਾਂ ਨਾਲ ਮੀਟਿੰਗ
ਸਿਹਤ ਸੰਸਥਾਵਾਂ ’ਚ ਲੋਕਾਂ ਨੂੰ ਮੁਫਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ : ਡਾ. ਸੁਨੀਲ ਬਾਂਸਲ ਸਿਵਲ ਸਰਜਨ
Publish Date: Thu, 19 Feb 2026 04:31 PM (IST)
Updated Date: Fri, 20 Feb 2026 04:04 AM (IST)

ਜਤਿੰਦਰ ਸਿਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫਤ ਦਵਾਈਆਂ ਉਪਲੱਬਧ ਕਰਵਾਉਣ ਅਤੇ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ’ਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ’ਚ ਲੋਕਾਂ ਨੂੰ ਜ਼ਰੂਰੀ ਦਵਾਈਆਂ ਮੁਫਤ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਦਵਾਈਆਂ ਦਾ ਲੋੜੀਂਦਾ ਸਟਾਕ ਪੂਰਾ ਰੱਖਿਆ ਜਾਵੇ ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਲ ਪੇਸ਼ ਨਾ ਆਵੇ ਅਤੇ ਲੋਕ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਵਲੋਂ ਮੀਟਿੰਗ ਵਿਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ ਮਿਥੇ ਟੀਚੇ ਪ੍ਰਾਪਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਲੋਕ ਆਪਣਾ ਮੁਫਤ ਇਲਾਜ ਕਰਵਾ ਸਕਣ। ਇਸ ਸਮੇਂ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਦੁਪਿੰਦਰ ਕੁਮਾਰ ਡੀਐਮਸੀ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਰਾਜੀਵ ਸੱਚਦੇਵਾ ਐਸਐਮਓ ਸ੍ਰੀ ਮੁਕਤਸਰ ਸਾਹਿਬ, ਡਾ. ਰਜਿੰਦਰ ਕੁਮਾਰ, ਐੱਸਐੱਮਓ ਮਲੋਟ, ਡਾ. ਹਰਿੰਦਰਪਾਲ ਸਿੰਘ ਐਸਐਮਓ ਲੰਬੀ, ਡਾ. ਰਛਮੀ ਚਾਵਲਾ ਐਸਐਮਓ ਗਿੱਦੜਬਾਹਾ, ਡਾ. ਸਿੰਪਲ ਕੁਮਾਰ ਐਸਐਮਓ ਆਲਮਵਾਲਾ, ਡਾ. ਰੋਬਿਨ ਕੁਮਾਰ ਐਸਐਮਓ ਦੋਦਾ, ਡਾ. ਜਗਦੀਸ਼ ਐਸਐਮਓ ਬਰੀਵਾਲਾ, ਸੁਮਿਤ ਸ਼ਰਮਾਂ ਏਸੀਐਫਏ, ਲਾਲ ਚੰਦ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀਪੀਐਮ ਅਤੇ ਦਫਤਰ ਸਿਵਲ ਸਿਵਲ ਸਰਜਨ ਸਟਾਫ ਹਾਜ਼ਰ ਸੀ।