
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪੀਐਸਐਸਐਸਬੀ ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਦੇ ਪੀਐਸਐਸਐਸਬੀ ’ਚ ਕਲੈਰੀਕਲ ਜਾਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ-ਸਿਖਲਾਈ ਕੈਂਪ 01 ਸਤੰਬਰ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਖਲਾਈ ਅਧਿਕਾਰੀ ਸੀ-ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੀਐਸਐਸਐਸਬੀ ’ਚ ਕਲੈਰੀਕਲ ਜਾਂ ਗਰੁੱਪ-ਡੀ ਦੀਆਂ ਅਸਾਮੀਆਂ ਲਈ ਅਪਲਾਈ ਕਰ ਚੁੱਕੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੈਂਪ ਵਿਖੇ ਪਹੁੰਚ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਦਾ ਲਾਭ ਲੈਣ। ਇਨ੍ਹਾਂ ਅਸਾਮੀਆਂ ਲਈ 7 ਸਤੰਬਰ 2026 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਲਿਖਤੀ ਪੇਪਰ ਦੀ ਤਿਆਰੀ ਤਜਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਪੂਰਵ-ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 31 ਅਗਸਤ ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ, ਬਾਰ੍ਹਵੀਂ ਅਤੇ ਉੱਚ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਭਰਤੀ ਲਈ ਆਨਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰਿਹਾਇਸ਼ੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸੀ-ਪਾਈਟ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਸਿਖਲਾਈ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 94641-52013, 94638-41615 ਅਤੇ 98722-74085 ’ਤੇ ਸੰਪਰਕ ਕੀਤਾ ਜਾ ਸਕਦਾ ਹੈ।