ਗੋਲਡੀ ਬਰਾੜ ਦੇ ਮਾਪਿਆਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ
Publish Date: Fri, 30 Jan 2026 06:37 PM (IST)
Updated Date: Sat, 31 Jan 2026 04:11 AM (IST)
- ਤਿੰਨ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਕੀਤਾ ਸੀ ਅਦਾਲਤ ’ਚ ਪੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਅੱਜ ਮੁਕਤਸਰ ਦੇ ਸੀਜੀਐੱਮ ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ’ਚ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਪੇਸ਼ ਕੀਤਾ ਗਿਆ। ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮੁਕਤਸਰ ਦੇ ਸਦਰ ਥਾਣੇ ਨੇ ਗੋਲਡੀ ਬਰਾੜ ਦੇ ਮਾਪਿਆਂ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਫਿਰੌਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਤੇ ਮੰਗਲਵਾਰ ਨੂੰ ਦੋਵਾਂ ਨੂੰ ਮੁਕਤਸਰ ਦੇ ਸੀਜੀਐੱਮ ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਸੀ। ਮੁਲਜ਼ਮ ਸ਼ਮਸ਼ੇਰ ਸਿੰਘ ਤੇ ਪ੍ਰਿਤਪਾਲ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 14 ਦਿਨ ਜੇਲ੍ਹ ’ਚ ਰਹਿਣਾ ਪਵੇਗਾ। ਇਹ ਮਾਮਲਾ ਸ਼ਿਕਾਇਤਕਰਤਾ ਸਤਨਾਮ ਸਿੰਘ, ਜੋ ਕਿ ਉਦੇਕਰਨ ਦਾ ਰਹਿਣ ਵਾਲਾ ਹੈ, ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਸੀ।