ਜਤਿੰਦਰ ਭੰਵਰਾ\ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆਂ। ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡਿਪੂ ਪ੍ਰਧਾਨ ਹਰਜਿੰਦਰ ਸਿੰਘ, ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ 'ਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮ ਪੱਕੇ ਕਰਨ ਦੇ ਖੋਖਲੇ ਦਾਅਵੇ ਕੀਤੇ ਗਏ ਸਨ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੱਿਢਆ ਗਿਆ ਤਾਂ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਆਗੂ। ਮਨਦੀਪ ਸਿੰਘ, ਗੁਰਵਿੰਦਰ ਸਿੰਘ, ਬਚਿੱਤਰ ਸਿੰਘ, ਬੇਅੰਤ ਸਿੰਘ, ਰਿੰਕੂ ਕੁਮਾਰ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।