ਝੋਨੇ ਦੀ ਆਮਦ ਦੇ ਬਾਵਜੂਦ ਮੰਡੀਆਂ ਬੰਦ ਕਰਨ ਦੇ ਫੈਸਲੇ ਖ਼ਿਲਾਫ਼ ਨਾਅਰੇਬਾਜ਼ੀ ਝੋਨੇ ਦੀਆਂ ਮੰਡੀਆਂ ’ਚ ਆਮਦ ਤੇ ਬਾਵਜੂਦ ਮੰਡੀਆਂ ਬੰਦ ਕਰਨ ਦੇ ਫੈਸਲੇ ਖਿਲਾਫ ਐਸਡੀਐਮ ਗਿੱਦੜਬਾਹਾ ਦਾ ਘਿਰਾਓ
Publish Date: Fri, 13 Nov 2026 05:34 PM (IST)
Updated Date: Fri, 13 Nov 2026 05:36 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਿੱਦੜਬਾਹਾ ਬਲਾਕ ਕਮੇਟੀ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੇ ਝੋਨਾ ਦੀਆਂ ਮੰਡੀਆਂ ’ਚ ਆਮਦ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ਦੇ ਫੈਸਲੇ ਖਿਲਾਫ ਅਤੇ ਪਰਾਲੀ ਸਾੜਨ ਦੇ ਕੀਤੇ ਪਰਚਿਆਂ ਜੁਰਮਾਨਿਆਂ ਖਿਲਾਫ ਐਸਡੀਐਮ ਗਿੱਦੜਬਾਹਾ ਦਾ ਘਿਰਾਓ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਉਕਤ ਮੰਡੀਆਂ ’ਚ ਝੋਨੇ ਦੀ ਖਰੀਦ ਤਰੁੰਤ ਸ਼ੁਰੂ ਕੀਤੀ ਜਾਵੇ। ਕਿਸਾਨਾਂ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ, ਗਿੱਦੜਬਾਹਾ ਬਲਾਕ ਪ੍ਰਧਾਨ ਰਣਜੀਤ ਸਿੰਘ ਬਾਂਦੀਆਂ, ਬਾਬਾ ਬੰਦਾ ਸਿੰਘ ਬਹਾਦਰ ਜਥੇਬੰਦੀ ਦੇ ਸੂਬਾ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ, ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਗਿੱਦੜਬਾਹਾ ਬਲਾਕ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਨੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ 400 ਮੰਡੀਆਂ ਨੂੰ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਫਸਲ ਦਾ ਇੱਕ ਇੱਕ ਦਾਣਾ ਖ਼ਰੀਦ ਕਰਨ ਦੇ ਮੁੱਖ ਮੰਤਰੀ ਦੇ ਬਿਆਨ ਅਨੁਸਾਰ ਬੰਦ ਪਈਆਂ ਦਾਣਾ ਮੰਡੀਆਂ ਦੇ ਵਿੱਚ ਖ਼ਰੀਦ ਕਰਨ ਦੀ ਫੂਕ ਨਿਕਲ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਖਾਸ ਕਰਕੇ ਪਿਛੇਤਾ ਫੂਸਾ 44 ਅਤੇ 126 ਵਰਾਇਟੀ ਝੋਨਾ ਹੁਣ ਮੰਡੀਆਂ ਵਿੱਚ ਆਇਆ ਹੈ। ਫਾਜ਼ਿਲਕਾ, ਸੀ੍ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ ਪਟਿਆਲਾ, ਲੁਧਿਆਣਾ, ਦੀਆਂ ਮੰਡੀਆਂ ਵਿੱਚ ਹਾਲੇ ਵੀ 35% ਤੋਂ ਉੱਪਰ ਝੋਨਾ ਖਰੀਦ ਕਰਨ ਵਾਲਾ ਪਿਆ ਹੈ ਇਸ ਵਾਰ ਬੰਪਰ ਫ਼ਸਲ ਹੋਈ ਹੈ ਅਤੇ 185 ਲੱਖ ਟਨ ਦੇ ਟੀਚੇ ਤੋਂ ਲਗਭਗ 20 ਲੱਖ ਟਨ ਵੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕਠਾ ਚ ਕਹਿ ਰਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਪਰਚੇ ਦਰਜ ਨਹੀਂ ਕੀਤੇ ਜਾਣਗੇ ਦੁਜੇ ਪਾਸੇ ਧੜਾਧੜ ਕਿਸਾਨਾਂ ਤੇ ਦਰਜ ਪੁਲਿਸ ਕੇਸ ਅਤੇ ਜੁਰਮਾਨੇ ਪਾਏ ਜਾ ਰਹੇ। ਉਨ੍ਹਾ ਮੰਗ ਕੀਤੀ ਕਿ ਕਿਸਾਨਾਂ ਤੇ ਦਰਜ ਪਰਚੇ ਤਰੁੰਤ ਰੱਦ ਕੀਤੇ ਜਾਣਗੇ ਨਹੀਂ ਤਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸਬੰਧਤ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਸਾਰੀ ਜੁੰਮੇਵਾਰੀ ਜ਼ਿਲ੍ਹਾ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।