50 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ
ਗਿੱਦੜਬਾਹਾ ਪੁਲਿਸ ਵੱਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Wed, 18 Feb 2026 04:58 PM (IST)
Updated Date: Wed, 18 Feb 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਥਾਣਾ ਗਿੱਦੜਬਾਹਾ ਪੁਲਿਸ ਨੇ ਇੱਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਗਿੱਦੜਬਾਹਾ ਦੇ ਏਐਸਆਈ ਰਛਪਾਲ ਸਿੰਘ ਸਾਥੀ ਕਰਮਚਾਰੀਆਂ ਨਾਲ ਗਿੱਦੜਬਾਹਾ ਤੋਂ ਥੇੜੀ ਨੂੰ ਜਾ ਰਹੇ ਸਨ ਜਦੋਂ ਪੁਲਿਸ ਪਾਰਟੀ ਮਾਰਕਫੈਡ ਚੌਰਾਹੇ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿੱਚ ਪਕੜੇ ਇੱਕ ਕਾਲੇ ਰੰਗ ਦੇ ਲਿਫਾਫੇ ਨੂੰ ਸੁੱਟ ਕੇ ਭੱਜਣ ਲੱਗਾ। ਪੁਲਿਸ ਵੱਲੋਂ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਥੇੜੀ ਦੇ ਰੂਪ ’ਚ ਹੋਈ ਹੈ। ਪੁਲਿਸ ਨੇ ਕਥਿਤ ਦੋਸ਼ੀ ਗੁਰਮੀਤ ਸਿੰਘ ਵਿਰੁੱਧ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।