ਗਿੱਦੜਬਾਹਾ ਪੁਲਿਸ ਵੱਲੋਂ ਜਨਤਕ ਥਾਵਾਂ ’ਤੇ ਵਿੱਢੀ ਤਲਾਸ਼ੀ ਮੁਹਿੰਮ
ਗਿੱਦੜਬਾਹਾ ਪੁਲਿਸ ਵੱਲੋਂ ਜਨਤਕ ਥਾਵਾਂ ’ਤੇ ਸਰਚ ਅਭਿਆਨ ਤੇ ਚੈਕਿੰਗ
Publish Date: Sun, 08 Feb 2026 05:29 PM (IST)
Updated Date: Sun, 08 Feb 2026 05:38 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸਮਾਜ ਵਿਰੋਧੀ ਅਨਸਰਾਂ ’ਤੇ ਕਾਬੂ ਪਾਉਣ ਲਈ ਥਾਣਾ ਗਿੱਦੜਬਾਹਾ ਪੁਲਿਸ ਵੱਲੋਂ ਵੱਖ ਵੱਖ ਜਨਤਕ ਥਾਵਾਂ ’ਤੇ ਸਰਚ ਅਭਿਆਨ ਤੇ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸਐੱਚਓ ਹਰਗੋਬਿੰਦ ਸਿੰਘ ਮਾਨ ਨੇ ਦੱਸਿਆ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਭਾਰੂ ਚੌਂਕ, ਹੁਸਨਰ ਚੌਂਕ ਤੇ ਹੋਰਨਾਂ ਭੀੜ ਭਾੜ ਵਾਲੀਆਂ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਗਿਆ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਰਚ ਤੇ ਚੈਕਿੰਗ ਦੌਰਾਨ ਪੁਲਿਸ ਨੂੰ ਕੋਈ ਵੀ ਸੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਉਚ ਅਫਸਰਾਂ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅਜਿਹੇ ਸਰਚ ਅਭਿਆਨ ਭਵਿੱਖ ’ਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਮੌਜੂਦ ਸਨ।