ਗੋ ਗਰੀਨ ਕਲੱਬ ਵੱਲੋਂ ਹਿੰਦ ਦੀ ਚਾਦਰ ਐਵਾਰਡ ਸ਼ੁਰੂ
ਗੋ ਗਰੀਨ ਕਲੱਬ ਗਿੱਦੜਬਾਹਾ ਵੱਲੋਂ ਹਿੰਦ ਦੀ ਚਾਦਰ ਅਵਾਰਡ ਕੀਤਾ ਸ਼ੁਰੂ
Publish Date: Wed, 26 Nov 2025 03:04 PM (IST)
Updated Date: Wed, 26 Nov 2025 03:05 PM (IST)

- ਪ੍ਰਧਾਨ ਸੁਭਾਸ਼ ਜੈਨ ਲਿਲੀ ਅਤੇ ਪ੍ਰਧਾਨ ਪ੍ਰਵੀਨ ਕੁਮਾਰ ਪੂਨੀ ਨੂੰ ਹਿੰਦ ਦੀ ਚਾਦਰ ਐਵਾਰਡ ਨਾਲ ਕੀਤਾ ਸਨਮਾਨਿਤ ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਗਿੱਦੜਬਾਹਾ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਲੁਧਿਆਣਾ ਤੋਂ ਆਏ ਭਾਈ ਪਾਰਸ ਸਿੰਘ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਪਵਿੱਤਰ ਦਿਨ ਤੇ ਸ਼ਹਿਰ ਦੇ ਸਮਾਜ ਸੇਵੀ ਸੰਸਥਾ ਗੋ ਗਰੀਨ ਕਲੱਬ ਵੱਲੋਂ ਹਿੰਦ ਦੀ ਚਾਦਰ ਐਵਾਰਡ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਸ਼ੁਰੂ ਕਰਨ ਦਾ ਮੁੱਖ ਮਕਸਦ ਇਹ ਹੈ ਕਿ ਸ਼ਹਿਰ ਦੀ ਸਫਾਈ ਖੁਸ਼ਹਾਲੀ ਅਤੇ ਤਰੱਕੀ ਲਈ ਸਮਾਜਸੇਵੀ ਲੋਕਾਂ ਨੂੰ ਹੋਰ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤਾ ਗਿਆ ਪਹਿਲਾ ਅਵਾਰਡ ਸ਼ਹਿਰ ਦੇ ਮਸ਼ਹੂਰ ਸਮਾਜਸੇਵੀ ਅਤੇ ਨਗਰ ਕੌਂਸਲ ਕਮੇਟੀ ਦੇ ਸਾਬਕਾ ਪ੍ਰਧਾਨ ਸੁਭਾਸ਼ ਜੈਨ ਲਿਲੀ ਅਤੇ ਗਊਸ਼ਾਲਾ ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਕੁਮਾਰ ਪੂਨੀ ਨੂੰ ਉਨ੍ਹਾਂ ਦੀਆਂ ਸ਼ਹਿਰ ਲਈ ਕੀਤੀਆਂ ਗਈਆਂ ਸੇਵਾਵਾਂ ਸਬੰਧੀ ਦਿੱਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮਦਨ ਲਾਲ ਬਾਂਸਲ ਪ੍ਰਧਾਨ ਕੱਪੜਾ ਯੂਨੀਅਨ, ਭਗਵਾਨ ਦਾਸ ਅਹੂਜਾ ਪ੍ਰਧਾਨ ਵਪਾਰ ਮੰਡਲ, ਬਿੰਟਾ ਅਰੋੜਾ ਪ੍ਰਧਾਨ ਨਗਰ ਕੌਂਸਲ ਕਮੇਟੀ ਗਿੱਦੜਬਾਹਾ, ਵੀਨੂ ਗੋਇਲ ਪ੍ਰਧਾਨ ਧਾਨ ਬਾਬਾ ਗੰਗਾ ਰਾਮ ਕਮੇਟੀ, ਕਰਮੇਸ਼ ਅਰੋੜਾ ਚੇਅਰਮੈਨ ਕੇਸ਼ਵ ਵਿਦਿਆ ਮੰਦਰ, ਅਨਮੋਲ ਜਨੇਜਾ ਬਬਲੂ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਸ਼ੁਭਾਸ਼ ਨਾਗਪਾਲ ਪੰਜਾਬ ਮਹਾਵੀਰ ਦਲ ਗਿੱਦੜਬਾਹਾ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਆਜ਼ਾਦੀ ਲਈ ਆਪਣਾ ਬਲਿਦਾਨ ਦਿੱਤਾ। ਉਨ੍ਹਾਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਦੀ ਸੇਵਾ ਰਜਿੰਦਰ ਸਿੰਘ ਪੁਰਬਾ ਨੇ ਨਿਭਾਈ ਅਤੇ ਕਮੇਟੀ ਦੇ ਮੁੱਖ ਸੇਵਾਦਾਰ ਜੋਗਿੰਦਰ ਸਿੰਘ ਸਮਾਗ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।