ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ : ਵਿਧਾਇਕ ਕਾਕਾ ਬਰਾੜ
ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ : ਵਿਧਾਇਕ ਕਾਕਾ ਬਰਾੜ
Publish Date: Thu, 12 Mar 2026 04:39 PM (IST)
Updated Date: Fri, 13 Mar 2026 04:01 AM (IST)

-ਪਿੰਡ ਚੱਕ ਬਧਾਈ ’ਚ ਅਕਾਲੀ ਦਲ ਨੂੰ ਝਟਕਾ, ਮੌਜੂਦਾ ਮੈਂਬਰ ਸਾਥੀਆਂ ਸਮੇਤ ਆਪ ’ਚ ਸ਼ਾਮਿਲ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਿੰਡ ਚੱਕ ਬਧਾਈ ਦੇ ਮੌਜੂਦਾ ਪੰਚਾਇਤ ਮੈਂਬਰ ਹੋਰਨਾਂ ਸਾਥੀਆਂ ਸਮੇਤ ਅਕਾਲੀ ਦਲ ਤੇ ਕਾਂਗਰਸ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ, ਅਹੁਦੇਦਾਰ ਤੇ ਵਰਕਰ ਵੀ ਮੌਜੂਦ ਸਨ। ਸਮਾਗਮ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਥੋੜ੍ਹੇ ਸਮੇਂ ’ਚ ਹੀ ਲੋਕਾਂ ਲਈ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਅੱਗੇ ਵੀ ਇਹ ਕੰਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਵੀ ਧਿਆਨ ’ਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣਾ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਸਾਰੇ ਮੈਂਬਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪਾਰਟੀ ’ਚ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਦੌਰਾਨ ਸੁਖਵੀਰ ਸਿੰਘ ਮੈਂਬਰ, ਗੁਰਚਰਨ ਸਿੰਘ, ਮੰਦਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਹਰਵੀਰ ਸਿੰਘ, ਜਗਰੂਪ ਸਿੰਘ ਮੈਂਬਰ, ਬਲਵੰਤ ਸਿੰਘ, ਮੰਦਰ ਸਿੰਘ, ਵੱਸਣ ਸਿੰਘ, ਹਰਪਾਲ ਸਿੰਘ, ਗੁਰਦੇਵ ਸਿੰਘ, ਜ਼ਸਵੀਰ ਮੈਂਬਰ ਨੇ ਪਾਰਟੀ ’ਚ ਸ਼ਾਮਿਲ ਹੋਣ ਤੋਂ ਬਾਅਦ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਿਰ ਤੋੜ ਯਤਨ ਕਰਨਗੇ। ਇਸ ਮੌਕੇ ਸਰਪੰਚ ਬੱਬੂ ਧਾਲੀਵਾਲ, ਬੀਸੀ ਵਿੰਗ ਦੇ ਪ੍ਰਧਾਨ ਰਾਜਿੰਦਰ ਸਿੰਘ, ਸਾਬਕਾ ਸਰਪੰਚ ਜਗਜੀਤ ਸਿੰਘ, ਡਾਇਰੈਕਟਰ ਰੁਪਿੰਦਰ ਬਧਾਈ, ਲਵਪ੍ਰੀਤ ਸਿੰਘ ਬਧਾਈ, ਸੋਹਣ ਸਿੰਘ ਬਧਾਈ, ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਬਾਠ, ਬਖਸੀਸ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।