- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਕਾਕਾ ਬਰਾੜ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਪਿਛਲੇ ਲੰਬੇ ਸਮੇਂ ਤੋਂ ਸੰਤਾਪ ਹੰਢਾ ਰਹੇ ਸਥਾਨਕ ਕੀਰਤ ਨਗਰ ਦੇ ਬਸ਼ਿੰਦਿਆਂ ਨੂੰ ਉਸ ਸਮੇਂ ਵੱਡੀ ਖੁਸ਼ੀ ਮਹਿਸੂਸ ਹੋਈ ਜਦੋਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਨਗਰ ਵਿੱਚ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਜਦੋਂ 2022 ਵਿੱਚ ਸੂਬੇ ਦੀ ਕਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਭਾਲੀ ਸੀ ਤਦ ਤੋਂ ਉਨ੍ਹਾਂ ਦੀ ਦਿਲੀ ਤਮੰਨਾ ਸੀ ਕਿ ਉਹ ਆਪਣੇ ਸ਼ਹਿਰ ਦੀ ਵੱਡੀ ਸਮੱਸਿਆ ਸੀਵਰੇਜ ਸਿਸਟਮ ਦਾ ਸੁਧਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਉਹ ਸਮੱਸਿਆ ਦਾ ਹੱਲ ਕਰਨ ਦਾ ਸਮਾਂ ਆ ਗਿਆ ਅਤੇ ਹੁਣ ਜਿਨ੍ਹਾਂ ਬਸਤੀਆਂ, ਮੁਹੱਲਿਆਂ ਤੇ ਨਗਰਾਂ ਵਿੱਚ ਸੀਵਰੇਜ ਨਹੀਂ ਹੈ ਉਥੇ ਇਹ ਨਵਾਂ ਸੀਵਰੇਜ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨਾਲ ਕੀਰਤ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਵਿਧਾਇਕ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਸ਼ਹਿਰ ਨੂੰ ਇੱਕ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ, ਪਾਣੀ, ਸੀਵਰੇਜ ਅਤੇ ਬਿਜਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਸਾਫ਼—ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ ਅਤੇ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਸਹਿਯੋਗ ਦੇਣ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਇਹ ਦਿਲੀ ਇੱਛਾ ਪੂਰੀ ਹੋ ਗਈ ਹੈ, ਉਹ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਹਮੇਸ਼ਾ ਰਿਣੀ ਰਹਿਣਗੇ। ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਵਿਧਾਇਕ ਕਾਕਾ ਬਰਾੜ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ। ਇਸ ਮੌਕੇ ਰਛਪਾਲ ਸਿੰਘ, ਨਾਜ਼ਮ ਸਿੰਘ, ਦਰਸ਼ਨ ਸਿੰਘ ਸੰਧੂ, ਡਿਪਟੀ ਸਿੰਘ, ਜੀਤਾ ਸਿੰਘ, ਪ੍ਰਤਾਪ ਸਿੰਘ, ਅਜੀਤ ਸਿੰਘ, ਜਗਸੀਰ ਗਰੇਵਾਲ, ਭੁਪਿੰਦਰ ਗਰੇਵਾਲ, ਗੁਰਮਨ ਸਿੰਘ, ਪੁਸ਼ਪਿੰਦਰਦ ਸਿੰਘ, ਅਮਰਜੀਤ ਸਿੰਘ, ਬਰਾੜ ਸੰਮੇਵਾਲੀ, ਜੀਤ ਸਿੰਘ ਸੰਧੂ, ਸਮਰਜੀਤ ਸਿੰਘ ਸਿਮਰਾ, ਨਰਿੰਦਰ ਸਿੰਘ ਸਲੂਜਾ, ਜੈ ਚੰਦ ਭੰਡਾਰੀ, ਸ਼ਮਿੰਦਰ ਸਿੰਘ ਟਿੱਲੂ, ਕੁਲਵੰਤ ਸਿੰਘ ਕਾਲਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ, ਉਪਕਾਰ ਸਿੰਘ, ਸਰਪੰਚ ਗੁਰਦੀਪ ਸਿੰਘ, ਸਰਪੰਚ ਗੁਰਭੇਜ਼ ਸਿੰਘ, ਜਗਦੀਪ ਸਿੰਘ ਢਿੱਲੋਂ, ਇਕਬਾਲ ਸਿੰਘ ਬਰਾੜ, ਦਿਲਬਾਗ ਸਿੰਘ, ਕੌਂਸਲਰ ਹਰਦੀਪ ਸਿੰਘ, ਸਾਬਕਾ ਕੌਂਸਲਰ ਰਾਮ ਸਿੰਘ ਪੱਪੀ, ਬੰਟੀ ਸਿੰਘ ਆਦਿ ਹਾਜ਼ਰ ਸਨ।