ਸਰਕਾਰ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਲਈ ਕਰ ਰਹੀ ਹੈ ਵਿਸ਼ੇਸ਼ ਯਤਨ : ਵਿਧਾਇਕ ਕਾਕਾ ਬਰਾੜ
ਸਰਕਾਰ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਲਈ ਕਰ ਰਹੀ ਹੈ ਵਿਸ਼ੇਸ਼ ਯਤਨ : ਵਿਧਾਇਕ ਕਾਕਾ ਬਰਾੜ
Publish Date: Tue, 16 Jun 2026 06:25 PM (IST)
Updated Date: Tue, 16 Jun 2026 06:27 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਨਜ਼ਦੀਕੀ ਪਿੰਡ ਰੋੜਾਂਵਾਲਾ ਵਿਖੇ ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਵੱਲੋਂ ਬਾਬਾ ਥੇਹ ਪੀਰ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26ਵਾਂ ਕਬੱਡੀ ਓਪਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਇਲਾਕਿਆਂ ’ਚੋਂ ਟੀਮਾਂ ਨਾਲ ਆਕੇ ਭਾਗ ਲਿਆ। ਟੂਰਨਾਮੈਂਟ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਟੂਰਨਾਮੈਂਟ ਦੀ ਸ਼ੁਰੂਆਤ ਦੌਰਾਨ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਈ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜ਼ੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਮੁੱਖਮੰਤਰੀ ਖੇਡ ਮੈਦਾਨ ਬਣਾਇਆ ਜਾ ਰਿਹਾ ਹੈ ਜਿਸ ਵਿੱਚ ਬੱਚੇ ਵੱਡੀ ਗਿਣਤੀ ਵਿੱਚ ਭਾਗ ਲੈਂਦੇ ਹਨ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਿੰਡ ਰੋੜਾਂਵਾਲਾ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੂੰ ਇਸ ਸਫ਼ਲ ਟੂਰਨਾਮੈਂਟ ਦੇ ਆਯੋਜਨ ਲਈ ਵਧਾਈ ਦਿੱਤੀ।ਇਸ ਮੌਕੇ ਖੇਡ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ। ਟੂਰਨਾਮਂੈਟ ਦੌਰਾਨ ਵਿਧਾਇਕ ਕਾਕਾ ਬਰਾੜ ਵੱਲੋਂ 11 ਹਜ਼ਾਰ ਰੁਪਏ ਦੀ ਨਗਰ ਰਾਸ਼ੀ ਅਤੇ 51000 ਰੁਪਏ ਦੀਆਂ ਗਰਾਊਂਡ ਵਿੱਚ ਲਾਈਟਾਂ ਲਗਾਉਣ ਦਾ ਭਰੋਸਾ ਦੁਆਇਆ।ਇਸ ਮੌਕੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਚੁੱਗਾ ਨੇ ਜਿੱਥੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਸਹਿਯੋਗ ਲਈ ਧੰਨਵਾਦ ਕੀਤਾ ਉੱਥੇ ਹੀ ਪੂਰੇ ਨਗਰ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੇਲੇ ਵਿੱਚ ਵਿਸੇ਼ਸ਼ ਯੋਗਦਾਨ ਪਾਇਆ। ਇਸ ਮੌਕੇ ਬਲਾਕ ਪ੍ਰਧਾਨ ਪ੍ਰੇਮਜੀਤ ਸਿੰਘ ਜ਼ੋਤੀ ਬਰਾੜ, ਸੈਕਟਰੀ ਗੁਰਮੀਤ ਸਿੰਘ, ਮੈਂਬਰ ਅਮਰਜੋਤ ਸਿੰਘ ਬੈਂਸ, ਗੁਰਵਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮਾਨ, ਕੁਲਦੀਪ ਸਿੰਘ, ਤਰਸੇਮ ਸਿੰਘ, ਨੰਬਰਦਾਰ ਸੁਖਪਿਆਰ ਸਿੰਘ, ਪੱਪੂ ਸਿੰਘ ਬੈਂਸ, ਸਵਰਨ ਸਿੰਘ ਸੰਧੂ, ਪਰਮਜੀਤ ਸਿੰਘ ਮਾਨ, ਪੂਰਨ ਸਿੰਘ ਸਾਬਕਾ ਮੈਂਬਰ, ਵੀਰ ਸਿੰਘ ਮਾਨ, ਗਿਆਨਪ੍ਰੀਤ ਸਿੰਘ ਧਾਲੀਵਾਲ, ਅਮ੍ਰਿੰਤਪਾਲ ਸਿੰਘ ਜਵਾਰੇਵਾਲਾ ਆਦਿ ਹਾਜ਼ਰ ਸਨ।