ਸਰਕਾਰੀ ਆਈਟੀਆਈਜ ਠੇਕਾ ਮੁਲਾਜਮ ਯੂਨੀਅਨ ਨੇ ਕੀਤੀ ਗੇਟ ਰੈਲੀ
ਸਰਕਾਰੀ ਆਈਟੀਆਈਜ ਠੇਕਾ ਮੁਲਾਜਮ ਯੂਨੀਅਨ ਨੇ ਕੀਤੀ ਗੇਟ ਰੈਲੀ
Publish Date: Mon, 16 Mar 2026 04:49 PM (IST)
Updated Date: Mon, 16 Mar 2026 04:52 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈ ਟੀ ਆਈ ਵਿੱਚ ਕੰਮ ਕਰ ਰਹੇ ਠੇਕਾ ਇੰਸਟਰਕਟਰਜ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੰਨ ਦਿਨਾਂ ਲਈ ਗੇਟ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ 20 ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸੇ ਤਹਿਤ ਅੱਜ ਸਰਕਾਰੀ ਆਈਟੀਆਈ ਸਰਾਏਨਾਗਾ ਵਿਖੇ ਗੇਟ ਰੈਲੀ ਕੀਤੀ ਗਈ। ਇਸਤੋਂ ਪਹਿਲਾਂ ਉਨ੍ਹਾਂ ਦੱਸਿਆ ਕਿ ਉਸ 22-12-2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ ਅਤੇ ਦਿੱਤੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਜ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਅਤੇ 20 ਨੂੰ ਪੰਜਾਬ ਸਰਕਾਰ ਦੀ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਸਰਕਾਰ ਨਹੀਂ ਮੰਨਦੀ ਤਾਂ ਉਹ 28-03-26 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈਟੀਆਈਜ ’ਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟਰਕਟਰਜ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕਰੋ, ਬੇਸਿਕ ਤਨਖ਼ਾਹ ਲਾਗੂ ਕਰੋ, ਪੈਡਿੰਗ ਪਈ ਫਾਈਲ ਕੀਲੀਅਰ ਕਰੋ।