- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਤੇ ਮਾਨਵਤਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਪੋਲਿਓ ਮੁਹਿੰਮ ਦਾ ਸ਼ਾਨਦਾਰ ਉਦਘਾਟਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਿਹਤ ਵਿਭਾਗ ਵੱਲੋਂ ਮਾਨਵਤਾ ਫਾਊਂਡੇਸ਼ਨ ਐਨਜੀਓ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਅੱਜ ਵੱਡੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸੁਨੀਲ ਕੁਮਾਰ ਬਾਂਸਲ, ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਨਰੇਸ਼ ਪਰੂਥੀ, ਚੇਅਰਮੈਨ ਜ਼ਿਲ੍ਹਾ ਐਨਜੀਓ ਕੋਆਰਡੀਨੇਸ਼ਨ ਕਮੇਟੀ ਨੇ ਕੀਤੀ। ਸਮਾਗਮ ਦੌਰਾਨ ਡਾ. ਸੁਨੀਲ ਕੁਮਾਰ ਬਾਂਸਲ ਨੇ ਕਿਹਾ ਕਿ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਦੀ ਸੁਰੱਖਿਆ ਲਈ ਹਰ ਮਾਪੇ ਨੂੰ ਆਪਣੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਮੂਹ ਸਮਾਜ ਦਾ ਸਹਿਯੋਗ ਲਾਜ਼ਮੀ ਹੈ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਲਖਬੀਰ ਕੌਰ ਸਿੱਧੂ ਨੇ ਮੁਹਿੰਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਪਹਿਲੇ ਦਿਨ ਜਿਲ੍ਹੇ ਭਰ ਵਿੱਚ ਲਗਾਏ ਗਏ ਪੋਲੀਓ ਬੂਥਾਂ ਰਾਹੀਂ ਬੱਚਿਆਂ ਨੂੰ ਦਵਾਈ ਪਿਲਾਈ ਗਈ ਹੈ। ਇਸ ਤੋਂ ਬਾਅਦ ਅਗਲੇ ਦਿਨਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬਾਕੀ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਮੁਹਿੰਮ ਦੌਰਾਨ ਭੱਠਿਆਂ, ਝੁੱਗੀਆਂ-ਝੌਂਪੜੀਆਂ ਅਤੇ ਦਾਣਾ ਮੰਡੀਆਂ ਵਰਗੇ ਉੱਚ ਜੋਖਮ ਵਾਲੇ ਖੇਤਰਾਂ