- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲਸ ਪੋਲੀਓ ਮੁਹਿੰਮ ਤਹਿਤ ਗੁਰਸਾਂਝ ਕੌਰ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਅੱਜ ਪੂਰੇ ਦੇਸ਼ ’ਚ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾ ਰਹੀਆਂ ਹਨ। ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਹ ਵੈਕਸੀਨੇਸ਼ਨ ਬੇਹੱਦ ਲਾਹੇਵੰਦ ਸਾਬਤ ਹੋਈ ਹੈ, ਕਿਉਂਕਿ ਇਸ ਬਿਮਾਰੀ ਤੋਂ ਬਚਾਅ ਲਈ ਪੀਤੀਆਂ ਜਾਣ ਵਾਲੀਆਂ ਸਿਰਫ਼ ਦੋ ਬੂੰਦਾਂ ਬੱਚੇ ਦੀ ਪੂਰੀ ਜ਼ਿੰਦਗੀ ਸਵਾਰ ਦਿੰਦੀਆਂ ਹਨ। ਇਸੇ ਮੁਹਿੰਮ ਤਹਿਤ ਅੱਜ ਕੁਲਵਿੰਦਰ ਸਿੰਘ ਹਰਾਜ ਦੀ ਸਪੁੱਤਰੀ ਗੁਰਸਾਂਝ ਕੌਰ ਨੂੰ ਵੀ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੋਲੀਓ ਖ਼ਿਲਾਫ਼ ਜੰਗ ਜਿੱਤਣ ਲਈ ਸਮਾਜ ’ਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਪਾਲਣਾ ਕਰਨ ਅਤੇ 5 ਸਾਲ ਤੱਕ ਦੇ ਹਰ ਬੱਚੇ ਨੂੰ ਬੂੰਦਾਂ ਜ਼ਰੂਰ ਪਿਆਉਣ। ਅੰਤ ’ਚ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਦੋ ਬੂੰਦਾਂ ਜ਼ਿੰਦਗੀ ਦੀਆਂ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਇਸ ਕੌਮੀ ਮੁਹਿੰਮ ’ਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।