ਹਰਬੰਸ ਸਿੰਘ ਬਰਾੜ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਵੀਸੀ ਨਿਯੁਕਤ
ਹਰਬੰਸ ਸਿੰਘ ਬਰਾੜ ਨੂੰ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦਾ ਵਾਈਸ ਚੇਅਰਮੈਨ ਕੀਤਾ ਨਿਯੁਕਤ
Publish Date: Sat, 21 Mar 2026 05:05 PM (IST)
Updated Date: Sat, 21 Mar 2026 05:07 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਹਰਬੰਸ ਸਿੰਘ ਬਰਾੜ ਹਰੀਕੇ ਕਲਾਂ ਨੂੰ ਵਾਈਸ ਚੇਅਰਮੈਨ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਨਿਯੁਕਤ ਕੀਤਾ ਗਿਆ। ਅੱਜ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਮੁੱਖ ਦਫਤਰ ਵਿਖੇ ਆਉਣ ਤੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਮੂੰਹ ਮਿੱਠਾ ਕਰਾ ਕੇ ਹਰਬੰਸ ਸਿੰਘ ਬਰਾੜ ਨੂੰ ਵਧਾਈ ਦਿੱਤੀ। ਨਵ ਨਿਯੁਕਤ ਵਾਈਸ ਚੇਅਰਮੈਨ ਹਰਬੰਸ ਸਿੰਘ ਬਰਾੜ ਨੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸਤੋਂ ਇਲਾਵਾ ਉਨ੍ਹਾਂ ਬੈਂਕ ਨਾਲ ਸਬੰਧਿਤ ਗਾਹਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਆਪ੍ਰੇਟਿਵ ਬੈਂਕ ਨਾਲ ਸਬੰਧਿਤ ਕਿਸੇ ਵੀ ਪ੍ਰਕਾਰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਪ੍ਰਗਟ ਸਿੰਘ ਸਰਪੰਚ, ਮੱਖਣ ਸਿੰਘ, ਗੁਰਦੀਪ ਸਿੰਘ, ਬਲਕਾਰ ਸਿੰਘ, ਗੁਰਬਾਜ ਸਿੰਘ, ਲਖਵਿੰਦਰ ਸਿੰਘ ਪੰਚ, ਜੱਗਾ ਸਿੰਘ ਪੰਚ, ਬਾਦਲ ਸਿੰਘ ਪੰਚ, ਜਗਦੇਵ ਸਿੰਘ, ਪਰਮਜੀਤ ਸਿੰਘ ਗਿੱਲ, ਜਗਜੀਤ ਸਿੰਘ ਕਾਲਾ, ਨਿਰਮਲ ਸਿੰਘ, ਕੁਲਵੰਤ ਸਿੰਘ, ਵਜੀਰ ਸਿੰਘ, ਸੁਖਮੰਦਰ ਸਿੰਘ ਮੈਂਬਰ, ਕੁਲਵੰਤ ਸਿੰਘ ਮੈਂਬਰ, ਠਾਕਰ ਸਿੰਘ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।