
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਰਜੀਤ ਸਿੰਘ ਨੀਲਾ ਮਾਨ ਬਣੇ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ
ਗਿੱਦੜਬਾਹਾ : ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ’ਚ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਤਰਸੇਮ ਸੈਣੀ ਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਹਰਜੀਤ ਸਿੰਘ ਨੀਲਾ ਮਾਨ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੇ ਪ੍ਰਧਾਨ ਬਣਨ ’ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵੇਂ ਪ੍ਰਧਾਨ ਹਰਜੀਤ ਸਿੰਘ ਨੀਲਾ ਮਾਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਾਈਸ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਸਬੰਧਤ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਾਕੇਸ਼ ਜੈਨ ਬਬਲੂ, ਰੋਹਿਤ ਸਿੰਗਲਾ ਰੌਕੀ, ਸੁਨੀਲ ਬਾਂਸਲ, ਨਵੀਨ ਮਿੱਤਲ, ਸੁਭਾਸ ਜੈਨ ਲਿੱਲੀ, ਪੰਮਾ ਬਰਾੜ, ਨਵੀਨ ਮਿੱਤਲ, ਦਵਿੰਦਰ ਗਰਗ, ਸੰਜੀਵ ਬਾਂਸਲ, ਅੰਮ੍ਰਿਤ ਗੋਇਲ, ਵਿੱਕੀ ਬੰਬੇ ਡਾਇੰਗ, ਕੁਲਭੂਸ਼ਨ ਬਾਂਸਲ, ਰਵਿੰਦਰ ਗਰਗ ਸੋਨੂੰ, ਯੋਗੇਸ਼ ਗਰਗ ਜੌਲੀ, ਲੱਕੀ ਛੱਤਿਆਣਾ, ਨਰੇਸ਼ ਸੇਤੀਆ ਅਤੇ ਮੁਕੇਸ਼ ਗੋਇਲ ਆਦਿ ਵੀ ਮੌਜੂਦ ਸਨ।