ਮੁਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ
10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਹੈਲਥ ਕਾਰਡ ਬਣਾਏ
Publish Date: Tue, 10 Mar 2026 05:42 PM (IST)
Updated Date: Tue, 10 Mar 2026 05:45 PM (IST)

ਬਲਕਰਨ ਸਿੰਘ ਜਟਾਣਾ, ਪੰਜਾਬੀ ਜਾਗਰਣ ਪਿੰਡ ਰੱਤਾ ਟਿੱਬਾ ਹਲਕਾ ਲੰਬੀ ’ਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਚਾਇਤ ਘਰ ’ਚ ਵਿਸ਼ੇਸ਼ ਕੈਂਪ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਪਹੁੰਚ ਕੇ ਆਪਣੇ ਕਾਰਡ ਬਣਵਾਏ ਅਤੇ ਸਰਕਾਰ ਦੀ ਇਸ ਯੋਜਨਾ ਦਾ ਲਾਭ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ ਵੀ ਇਲਾਜ ਕਰਵਾਇਆ ਜਾ ਸਕੇਗਾ। ਕੈਂਪਾਂ ਦੌਰਾਨ ਲੋਕਾਂ ਨੂੰ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਗਈ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਕਾਰਡ ਬਣਾਏ ਗਏ। ਕਈ ਲੋਕਾਂ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਯੋਜਨਾ ਗਰੀਬ ਪਰਿਵਾਰਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਪਰਿਵਾਰਾਂ ਦੇ ਹਾਲੇ ਤੱਕ ਕਾਰਡ ਨਹੀਂ ਬਣੇ ਉਹ ਜਲਦੀ ਤੋਂ ਜਲਦੀ ਆਪਣੇ ਨਜ਼ਦੀਕੀ ਸੇਵਾ ਕੇਂਦਰ ਜਾਂ ਲਗਣ ਵਾਲੇ ਕੈਂਪ ਵਿੱਚ ਪਹੁੰਚ ਕੇ ਆਪਣਾ ਹੈਲਥ ਕਾਰਡ ਬਣਵਾਉਣ ਤਾਂ ਜੋ ਲੋੜ ਪੈਣ ‘ਤੇ ਇਸ ਯੋਜਨਾ ਦਾ ਪੂਰਾ ਲਾਭ ਲਿਆ ਜਾ ਸਕੇ। ਇਸ ਮੌਕੇ ਸਰਪੰਚ ਰੁਪਿੰਦਰ ਕੌਰ ਦੇ ਪਤੀ ਸੰਜੋਤ ਸਿੰਘ, ਹਰਚੰਦ ਸਿੰਘ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ ਮਨਜਿੰਦਰ ਸਿੰਘ ਮੈਬਰ ਪੰਚਾਇਤ ਅਰਵਿੰਦਰ ਕੌਰ ਪਿੰਕੀ ਰਾਣੀ ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।