ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਵਿਸ਼ਵ ਪੱਧਰੀ ਸਮਾਜ ਸੇਵਕ ਉਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਡਾ. ਐਸਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਵਿਧਵਾਵਾਂ, ਅੰਗਹੀਣਾਂ, ਬਲਾਂਈਡ ਅਤੇ ਬੇਸਹਾਰਾ ਲੋਕਾਂ ਨੂੰ ਬਣਦਾ ਸਤਿਕਾਰ ਦੇਣ ਲਈ ਸਮਾਜ ਭਲਾਈ ਦੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਸੇ ਤਹਿਤ ਟਰੱਸਟ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਹੀਨਾਵਾਰ ਪੈਨਸ਼ਨਾਂ ਵੰਡੀਆਂ ਗਈਆਂ। ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ 135 ਲੋੜਵੰਦਾਂ ਨੂੰ 71000 ਰੁਪਏ ਦੇ ਚੈੱਕ ਮੁੱਖ ਮਹਿਮਾਨ ਹਰਚਰਨ ਸਿੰਘ ਸੋਥਾ ਜ਼ਿਲ੍ਹਾ ਪ੍ਰਧਾਨ ਕਾਂਗਰਸ (ਸ੍ਰੀ ਮੁਕਤਸਰ ਸਾਹਿਬ) ਨੇ ਆਪਣੇ ਕਰ ਕਮਲਾਂ ਨਾਲ ਤਕਸੀਮ ਕੀਤੇ। ਮਹੰਤ ਕਸ਼ਮੀਰ ਸਿੰਘ ਸੰਚਾਲਕ ਡੇਰਾ ਭਾਈ ਮਸਤਾਨ ਸਿੰਘ ਵੀ ਹਾਜ਼ਰ ਰਹੇ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਟਰੱਸਟ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਦੇ ਹਰੇਕ ਕਾਰਜ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਰਮਜੀਤ ਕੌਰ ਬਰਾੜ, ਪ੍ਰਧਾਨ ਗੁਰਬਿੰਦਰ ਸਿੰਘ ਬਰਾੜ, ਮੀਤ ਪ੍ਰਧਾਨ ਮਲਕੀਤ ਸਿੰਘ, ਸੰਗਠਨ ਸਕੱਤਰ ਮਾ. ਰਾਜਿੰਦਰ ਸਿੰਘ, ਪ੍ਰਰਾਜੈਕਟ ਚੇਅਰਮੈਨ ਅਰਵਿੰਦਰ ਪਾਲ ਸਿੰਘ ਚਾਹਲ, ਸਲਾਹਕਾਰ ਲੈਕ. ਬਲਵਿੰਦਰ ਸਿੰਘ ਬਰਾੜ, ਸਕੱਤਰ ਜਸਵਿੰਦਰ ਸਿੰਘ ਮਣਕੂ, ਲੈਬ ਇੰਚਾਰਜ ਅਮਿ੍ਤਪਾਲ ਸਿੰਘ ਤੇ ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।