ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਮਾਨਯੋਗ ਜਸਟਿਸ ਰਾਕੇਸ਼ ਕੁਮਾਰ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਰੁਪਿੰਦਰਜੀਤ ਚਹਿਲ ਸੈਸ਼ਨ ਜੱਜ ਕਮ ਮੈਂਬਰ ਸੈਕਟਰੀ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ 'ਤੇ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ ਅਰੁਣਵੀਰ ਵਸ਼ਿਸਟ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਿ੍ਰਤਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ 'ਚ ਪੀਐਲਵੀ ਗੁਰਮੀਤ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਸਾਰੀ ਦਾ ਕੰਮ ਕਰ ਰਹੇ ਮਜ਼ਦੂਰਾਂ ਨੂੰ ਲਾਭਪਾਤਰੀ ਕਾਪੀਆਂ ਬਣਵਾਉਣ ਅਤੇ ਕਿਰਤੀਆਂ ਨੂੰ ਮਿਲ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਜੋ ਵੀ ਮਜ਼ਦੂਰ ਉਸਾਰੀ ਦੇ ਕੰਮਾਂ ਵਿਚ ਲੱਗੇ ਹੋਏ ਹਨ ਜਿਵੇਂ ਉਸਾਰੀ ਮਿਸਤਰੀ, ਪਲੰਬਰ, ਇਲੈਕਟ੍ਰੀਸ਼ਨ, ਵੈਲਡਰ, ਭੱਠਾ ਮਜ਼ਦੂਰ ਆਦਿ ਕਿਰਤੀ ਲੋਕ ਪੰਜਾਬ ਐਂਡ ਅਦਰਜ਼ ਬਿਲਡਿੰਗ ਕੰਨਸਟਰਕਸ਼ਨ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਕਾਮੇ ਬਣਨ ਅਤੇ ਪੰਜਾਬ ਸਰਕਾਰ ਤੇ ਬੋਰਡ ਵੱਲੋਂ ਮਿਲਦੀਆਂ ਸਕੀਮਾਂ ਦਾ ਲਾਭ ਲੈਣ।