ਹਨੀ ਨੇ ਸਾਥੀਆਂ ਸਮੇਤ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਨਾਲ ਸ਼ਹੀਦਾਂ ਨੂੰ ਮੱਥਾ ਟੇਕਿਆ ਤੇ ਸ਼ਰਧਾਂਜਲੀ ਭੇਂਟ ਕੀਤੀ
Publish Date: Mon, 23 Mar 2026 03:32 PM (IST)
Updated Date: Mon, 23 Mar 2026 03:34 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਸਥਾਨਕ ਟਿੱਬੀ ਸਾਹਿਬ ਰੋਡ ਤੇ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਹਨੀ ਫੱਤਣਵਾਲਾ ਨੇ ਕਿਹਾ ਕਿ 23 ਮਾਰਚ 1931 ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜਾਂ ਦੀ ਜ਼ਾਲਿਮ ਸਰਕਾਰ ਨੇ ਫਾਂਸੀ ਲਗਾਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਵਲੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਦਿੱਤੀ ਸ਼ਹਾਦਤ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ। ਹਨੀ ਫੱਤਣਵਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ ਤੇ ਹੋਰਾਂ ਨੂੰ ਵੀ ਇਸ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਨੇ ਘੇਰ ਰੱਖਿਆ ਹੈ। ਇਸ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਸਮਾਜ ਵਿਰੋਧੀ ਤਾਕਤਾਂ ਦਾ ਡਟ ਕੇ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਇਸ ਖਿਲਾਫ ਇੱਕ ਮੁੱਠ ਹੋ ਕੇ ਲੜਾਈ ਲੜਨੀ ਚਾਹੀਦੀ ਹੈ। ਇਸ ਮੌਕੇ ਸ਼ਮਿੰਦਰ ਸੰਧੂ, ਬਲਜਿੰਦਰ ਸਿੰਘ ਕਾਲਾ ਬਰਾੜ, ਮੁਕੇਸ਼ ਕੁਮਾਰ ਬਰੀਵਾਲਾ, ਗੁਰਚਰਨ ਸਿੰਘ, ਪਾਰਸ ਲੂਣਾ, ਬਬਲੂ ਬਰਾੜ, ਗੁਰਵਿੰਦਰ ਸਿੰਘ ਬੱਬੂ, ਗੁਰਮੇਲ ਸਿੰਘ ਕਬਰਵਾਲਾ, ਰਾਜ ਕੁਮਾਰ ਆਦਿ ਹਾਜ਼ਰ ਸਨ।