ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਸਰਬਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨਾਂ੍ਹ ਨੇ ਜਿੱਥੇ ਅਹੁਦਾ ਸੰਭਾਲਣ 'ਤੇ ਐਸਐਸਪੀ ਸਰਬਜੀਤ ਸਿੰਘ ਨੂੰ ਵਧਾਈ ਦਿੱਤੀ, ਉੱਥੇ ਗੁਲਦਸਤਾ ਭੇਂਟ ਕਰਕੇ ਉਨਾਂ੍ਹ ਦਾ ਸਵਾਗਤ ਕੀਤਾ। ਇਸ ਦੌਰਾਨ ਹਨੀ ਫੱਤਣਵਾਲਾ ਨੇ ਜਿੱਥੇ ਸ਼ਹਿਰ ਵਿਚਲੇ ਟ੍ਰੈਫਿਕ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਵਿਚਾਰ ਚਰਚਾ ਕੀਤੀ, ਉੱਥੇ ਹੀ ਦਿਨੋ ਦਿਨ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਠੱਲ ਪਾਉਣ ਦੀ ਅਪੀਲ ਕੀਤੀ। ਮੁਲਾਕਾਤ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਹੱਲ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੀਸੀਆਰ ਟੀਮਾਂ ਦੀ ਗਸ਼ਤ ਵੀ ਵਧਾਈ ਜਾ ਰਹੀ ਹੈ। ਅੰਤ ਵਿੱਚ ਜ਼ਲਿ੍ਹਾ ਪੁਲਿਸ ਮੁਖੀ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ।