ਹਨੀ ਫੱਤਣਵਾਲਾ ਨੇਇਕਬਾਲ ਸਿੰਘ ਨਾਲ ਕੀਤਾ ਕੀਤਾ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਇਕਬਾਲ ਸਿੰਘ ਸੰਗੂਧੌਣ ਨਾਲ ਦੁੱਖ ਸਾਂਝਾ, ਮਾਤਾ ਦਾ ਹੋਇਆ ਸੀ ਦਿਹਾਂਤ
Publish Date: Thu, 08 Jan 2026 05:14 PM (IST)
Updated Date: Fri, 09 Jan 2026 04:06 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਪਿੰਡ ਸੰਗੂਧੌਣ ਵਾਸੀ ਸਵ. ਸੰਧੂਰਾ ਸਿੰਘ ਬਰਾੜ ਦੇ ਧਰਮਪਤਨੀ ਗੁਰਦਿਆਲ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਤੇ ਮ੍ਰਿਤਕ ਦੇ ਪੁੱਤਰ ਇਕਬਾਲ ਸਿੰਘ ਬਰਾੜ ਨਾਲ ਦੁੱਖ ਸਾਂਝਾ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਗੁਰਦਿਆਲ ਕੌਰ ਇੱਕ ਬਹੁਤ ਨੇਕ ਦਿਲ ਤੇ ਧਾਰਮਿਕ ਵਿਚਾਰਾਂ ਦੇ ਮਾਲਕ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਜੈਰਾਜ ਸਿੰਘ ਬਰਾੜ ਫੱਤਣਵਾਲਾ, ਹਰਮਨ ਸੰਧੂ, ਸ਼ਮਿੰਦਰ ਸਿੰਘ ਸੰਧੂ, ਰਾਜ ਚਹਿਲ, ਜਸਵਿੰਦਰ ਸਿੰਘ ਗੋਹਲਾ, ਮੁਕੇਸ਼ ਕੁਮਾਰ, ਚਮਕੌਰ ਸਿੰਘ ਬਰਾੜ, ਦਿਲਬਾਗ ਸਿੰਘ ਬਰਾੜ, ਸ਼ਮਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਬਰਾੜ, ਰੋਧਮ ਸਿੰਘ ਬਰਾੜ, ਸੁਖਵਿੰਦਰ ਸਿੰਘ ਰਿੰਪੂ ਬਰਾੜ, ਸਰਵਰਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਤੇ ਰਿਸ਼ਤੇਦਾਰ ਹਾਜ਼ਰ ਸਨ।