ਹਨੀ ਫੱਤਣਵਾਲਾ ਨੇ ਕੀਤਾ ਸ਼ਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਸ਼ਿੰਦਰ ਕੌਰ ਦੇ ਦਿਹਾਂਤ ’ਤੇ ਦੁੱਖ ਸਾਂਝਾ
Publish Date: Thu, 01 Jan 2026 03:42 PM (IST)
Updated Date: Fri, 02 Jan 2026 04:02 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਇੱਥੋਂ ਨੇੜਲੇ ਪਿੰਡ ਕਬਰਵਾਲਾ ਵਾਸੀ ਸ਼ਿੰਦਰ ਕੌਰ ਪਤਨੀ ਜਗਤਾਰ ਸਿੰਘ ਜਿੰਨਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ’ਤੇ ਮ੍ਰਿਤਕ ਦੇ ਪਤੀ ਜਗਤਾਰ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਿੰਦਰ ਕੌਰ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਪਤੀ ਪਤਨੀ ਦਾ ਰਿਸ਼ਤਾ ਇਕ ਅਨਮੋਲ ਰਿਸ਼ਤਾ ਹੁੰਦਾ ਹੈ। ਉਨ੍ਹਾਂ ਵਿੱਚੋਂ ਇੱਕ ਜਣੇ ਦੇ ਚਲੇ ਜਾਣ ਨਾਲ ਦੂਜਾ ਇਨਸਾਨ ਹਮੇਸ਼ਾ ਲਈ ਇਕੱਲਾ ਰਹਿ ਜਾਂਦਾ ਹੈ। ਇਸ ਮੌਕੇ ਮੁਖਤਿਆਰ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ ਅਤੇ ਸਤਿਨਾਮ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਤੇ ਰਿਸ਼ਤੇਦਾਰ ਹਾਜ਼ਰ ਸਨ।