ਹਨੀ ਫੱਤਣਵਾਲਾ ਨੇ ਕੀਤਾ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਹਰੀਸ਼ ਕੁਮਾਰ ਗਿਰਧਰ ਦੇ ਦਿਹਾਂਤ ’ਤੇ ਦੁੱਖ ਸਾਂਝਾ
Publish Date: Fri, 06 Mar 2026 05:18 PM (IST)
Updated Date: Fri, 06 Mar 2026 05:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੰਡੀ ਬਰੀਵਾਲਾ ਵਾਸੀ ਹਰੀਸ਼ ਕੁਮਾਰ ਗਿਰਧਰ ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਅਰਚਿਤ ਗਿਰਧਰ ਤੇ ਮੋਹਿਤ ਗਿਰਧਰ ਨਾਲ ਅਫਸੋਸ ਪ੍ਰਗਟ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਹਰੀਸ਼ ਕੁਮਾਰ ਗਿਰਧਰ ਇੱਕ ਨੇਕ ਦਿਲ ਤੇ ਮਿਲਣਸਾਰ ਵਿਅਕਤੀ ਸਨ, ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸੰਜੀਵ ਚੌਧਰੀ, ਡਾ. ਰਕੇਸ਼ ਗਿਰਧਰ, ਮੁਕੇਸ਼ ਕੁਮਾਰ ਬਰੀਵਾਲਾ, ਬਲਦੇਵ ਸਿੰਘ ਸਾਬਗਾ ਸਰਪੰਚ ਚੱਕ ਮੋਤਲੇਵਾਲਾ ਤੋਂ ਇਲਾਵਾ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਹਾਜਰ ਸਨ।