ਹਨੀ ਫੱਤਣਵਾਲਾ ਵੱਲੋਂ ਜਗਸੀਰ ਸਿੰਘ ਦੇ ਦੇਹਾਂਤ ’ਤੇ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਜਗਸੀਰ ਸਿੰਘ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ
Publish Date: Sun, 11 Jan 2026 04:53 PM (IST)
Updated Date: Sun, 11 Jan 2026 04:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਇੱਥੋਂ ਨੇੜਲੇ ਪਿੰਡ ਜੱਸੇਆਣਾ ਵਾਸੀ ਜਗਸੀਰ ਸਿੰਘ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ (58) ਜਿੰਨਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੀ ਪਤਨੀ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੁੱਤਰ ਬੱਗੀ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਇੱਕ ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਜੈਰਾਜ ਸਿੰਘ ਬਰਾੜ ਫੱਤਣਵਾਲਾ ਵਾਈਸ ਪ੍ਰਧਾਨ ਯੂਥ ਅਕਾਲੀ ਦਲ, ਗੁਰਦੀਪ ਸਿੰਘ ਮੜਮੱਲੂ, ਗੁਰਮੀਤ ਸਿੰਘ ਬਾਦਲ ਸਾਬਕਾ ਸਰਪੰਚ ਜੱਸੇਆਣਾ, ਜਗਜੀਤ ਸਿੰਘ ਸਾਬਕਾ ਸਰਪੰਚ ਮੜਮੱਲੂ, ਹਰਨੇਕ ਸਿੰਘ ਨੇਕੀ, ਸੁਖਚੈਨ ਸਿੰਘ ਸਾਬਕਾ ਇੰਸਪੈਕਟਰ ਪੰਜਾਬ ਪੁਲਿਸ ਤੇ ਪਿੰਡ ਦੇ ਪਤਵੰਤੇ ਹਾਜਰ ਸਨ।